ਹੁਣ ਅਗਲਾ ਨਿਸ਼ਾਨਾ ਪੰਜਾਬ ਫ਼ਤਿਹ ਕਰਨਾ, ਬਠਿੰਡਾ ਆ ਰਹੇ ਨੇ ਕੇਜਰੀਵਾਲ-ਭਗਵੰਤ ਮਾਨ

News18 Punjabi | News18 Punjab
Updated: February 12, 2020, 3:44 PM IST
share image
ਹੁਣ ਅਗਲਾ ਨਿਸ਼ਾਨਾ ਪੰਜਾਬ ਫ਼ਤਿਹ ਕਰਨਾ, ਬਠਿੰਡਾ ਆ ਰਹੇ ਨੇ ਕੇਜਰੀਵਾਲ-ਭਗਵੰਤ ਮਾਨ
ਹੁਣ ਅਗਲਾ ਨਿਸ਼ਾਨਾ ਪੰਜਾਬ ਫ਼ਤਿਹ ਕਰਨਾ, ਬਠਿੰਡਾ ਆ ਰਹੇ ਨੇ ਕੇਜਰੀਵਾਲ-ਭਗਵੰਤ ਮਾਨ

  • Share this:
  • Facebook share img
  • Twitter share img
  • Linkedin share img
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਕਿਆਸਰਾਈਆਂ ਵੱਧ ਗਈਆਂ ਹਨ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਭਗਵੰਤ ਮਾਨ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਹੁਣ ਅਗਲਾ ਨਿਸ਼ਾਨਾ ਪੰਜਾਬ ਫ਼ਤਿਹ ਕਰਨ ਦਾ ਹੈ। ਇਸਦੇ ਲਈ ਖੁਦ ਅਰਵਿੰਦ ਕੇਜਰੀਵਾਲ ਫਰਵਰੀ ਦੇ ਆਖਰੀ ਦਿਨਾਂ ਵਿੱਚ ਬਠਿੰਡਾ ਆਉਣਗੇ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ‘ਪੰਜਾਬੀ ਟ੍ਰਿਬਿਊਨ’ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਉਹ ਬਠਿੰਡਾ ਤੇ ਸੰਗਰੂਰ ਹਲਕੇ ਵਿਚ ਰੋਡ ਸ਼ੋਅ ਕਰਨਗੇ। ਇਸ ਗੇੜੇ ਦਾ ਮਕਸਦ ਆਪ ਦੇ ਦਿੱਲੀ ਵਿੱਚ ਜੇਤੂ ਪ੍ਰਭਾਵ ਨੂੰ ਪੰਜਾਬ ਲਈ ਵਰਤਣਾ ਹੈ। ਇਸ ਨਾਲ ਖੁੱਸੇ ਆਧਾਰ ਨੂੰ ਮੁੜ ਬਾਹਲ ਕਰਨ ਦੀ ਕਾਰਵਾਈ ਸ਼ੁਰੂ ਹੋ ਜਾਵੇਗੀ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਜਿੱਤ ਦਾ ਵੱਡਾ ਅਸਰ ਪਵੇਗਾ ਅਤੇ ਪੰਜਾਬੀਆਂ ਦਾ ਯਕੀਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿਚ ਤੀਸਰੀ ਦਫ਼ਾ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਨੂੰ ਸਰਕਾਰ ਚਲਾਉਣੀ ਵੀ ਆਉਂਦੀ ਹੈ ਅਤੇ ਬਣਾਉਣੀ ਵੀ ਆਉਂਦੀ ਹੈ। ਪੰਜਾਬ ਹੀ ਹੈ ਜਿਸ ਨੇ ਚਾਰ ਐੱਮਪੀ ਦਿੱਤੇ ਸਨ।

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਕਾਸ ਦੀ ਜਿੱਤ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣਾ ਧਿਆਨ ਪੰਜਾਬ ’ਤੇ ਹੀ ਕੇਂਦਰਿਤ ਕਰਨਗੇ ਅਤੇ ਪੰਜਾਬ ਵਿਚ ਜੋ ਮੌਜੂਦਾ ਹਾਲਾਤ ਹਨ, ਉਨ੍ਹਾਂ ਵਿਚ ਆਮ ਆਦਮੀ ਦੁਖੀ ਹੈ, ਜਿਸ ਨੂੰ ਦੁੱਖਾਂ ਦੇ ਜੰਜਾਲ ’ਚੋਂ ‘ਆਪ’ ਹੀ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਹੀ ਰਾਜ ਭਰ ਵਿਚ ਸਰਗਰਮੀ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ।
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਮੌਕੇ ਵੱਡਾ ਇਕੱਠ ਜੁੜੇਗਾ ਅਤੇ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਹੋਵੇਗੀ। ਬਠਿੰਡਾ ਖ਼ਿੱਤੇ ਦੇ ਲੋਕਾਂ ਨੇ ‘ਆਪ’ ਨੂੰ ਵੱਡਾ ਮਾਣ ਦਿੱਤਾ ਹੋਇਆ ਹੈ। ਇਹ ਰੋਡ ਸ਼ੋਅ ਸੰਗਰੂਰ ਵਿਖੇ ਸਮਾਪਤ ਹੋਵੇਗਾ, ਜਿਸ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ।
First published: February 12, 2020, 3:44 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading