Home /News /punjab /

ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ਵਿਚ ਲਾਉਣਗੇ ਡੇਰੇ

ਅਰਵਿੰਦ ਕੇਜਰੀਵਾਲ ਭਲਕ ਤੋਂ ਪੰਜਾਬ ਵਿਚ ਲਾਉਣਗੇ ਡੇਰੇ

 • Share this:
  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ 13 ਤੋਂ 17 ਮਈ ਤੱਕ ਪੰਜਾਬ ‘ਚ ਡੇਰਾ ਲਗਾ ਰਹੇ ਹਨ। ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੰਤਰੀ ਮੁਨੀਸ਼ ਸਿਸੋਦੀਆ ਸਮੇਤ ਦਰਜਨ ਦੇ ਕਰੀਬ ਸੀਨੀਅਰ ਨੇਤਾ ਵੀ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ ਚੋਣ ਮੁਹਿੰਮ ਨੂੰ ਹੋਰ ਤਿੱਖਾ ਕਰਨਗੇ।

  ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ, ਵਿਧਾਇਕ ਅਮਨ ਅਰੋੜਾ ਨੇ ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਅਰਵਿੰਦ ਕੇਜਰੀਵਾਲ 13 ਮਈ ਨੂੰ ਸੰਗਰੂਰ ਲੋਕ ਸਭਾ ਹਲਕੇ ਦੇ ਖਨੌਰੀ ਕਸਬੇ ਤੋਂ ਪੰਜਾਬ ਵਿਚ ਪ੍ਰਵੇਸ਼ ਕਰਨਗੇ ਅਤੇ ਖਨੌਰੀ-ਲਹਿਰਾਗਾਗਾ-ਸੁਨਾਮ ਅਤੇ ਚੀਮਾ-ਲੌਂਗੋਵਾਲ=ਧਨੌਲਾ, ਢਿੱਲਵਾਂ-ਬਰਨਾਲਾ ਤੱਕ ਰੋਡ ਸ਼ੋਆ ਅਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ 14 ਮਈ ਨੂੰ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਆ ਅਤੇ ਭਵਾਨੀਗੜ੍ਹ, ਦਿੜਬਾ ਅਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 15 ਮਈ ਨੂੰ ਬਠਿੰਡਾ ਲੋਕ ਸਭਾ ਹਲਕੇ ਦੇ ਪਹਿਲੇ ਪਿੰਡ ਢੈਪਈ ਤੋਂ ਲੈ ਕੇ ਭੀਖੀ-ਬੋੜਾਵਾਲ, ਗੁਰਨੇਕਲਾ-ਬੁਢਲਾਡਾ-ਫਫੜੇ ਭਾਈ ਕੇ- ਮਾਨਸਾ ਅਤੇ ਫਿਰ ਮੌੜ-ਕਮਾਲੂ-ਢਿੰਗਰਾ-ਸ਼ੇਖਪੁਰਾ-ਤਲਵੰਡੀ-ਲਾਲੇਆਣਾ-ਮਾਹੀ ਨੰਗਲ-ਭਾਂਗੀ ਬਾਂਦਰ-ਜੱਸੀ ਪਹੁਵਾਲੀ-ਬਠਿੰਡਾ ਤੱਕ ਰੋਡ ਸ਼ੋਆ ਅਤੇ ਜਨ ਸਭਾ ਕਰਨਗੇ। 16 ਮਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦੇ ਜੈਤੋ-ਕੋਟਕਪੂਰਾ-ਫਰੀਦਕੋਟ-ਮੁੱਦਕੀ-ਬਾਘਾਪੁਰਾਣਾ ਅਤੇ ਫਿਰ ਨਿਹਾਲ ਸਿੰਘ ਵਾਲਾ-ਫੂਲੋਵਾਲੀ ਪੁਲ-ਚੜਿੱਕ-ਬੁੱਧ ਸਿੰਘ ਵਾਲਾ ਤੋਂ ਮੋਗਾ ਤੱਕ ਰੋਡ ਸ਼ੋਅ ਅਤੇ ਚੋਣ ਰੈਲੀਆਂ ਸੰਬੋਧਨ ਕਰਨਗੇ।

  17 ਮਈ ਨੂੰ ਪਟਿਆਲਾ ਲੋਕ ਸਭਾ ਹਲਕੇ ‘ਚ ਨਾਭਾ-ਪਟਿਆਲਾ=ਰਾਜਪੁਰਾ ਤੋਂ ਜੀਰਕਪੁਰ ਤੱਕ ਰੋਡ ਸ਼ੋਆ ਕਰਨਗੇ। ਮਾਨ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਸਤਿੰਦਰ ਜੈਨ, ਕੈਬਨਿਟ ਮੰਤਰੀ ਗੋਪਾਲ ਰਾਏ, ਰਜਿੰਦਰਪਾਲ ਗੁਪਤਾ, ਡਿਪਟੀ ਸਪੀਕਰ ਰਾਖੀ ਬਿੜਲਾ, ਲੋਕ ਸਭਾ ਚੋਣ ਰਹੇ ਰਾਘਵ ਚੱਢਾ ਅਤੇ ਆਤਿਸ਼ੀ, ਅਮਾਨਾਤੁਲਾ, ਵਿਧਾਇਕ ਨਰੇਸ਼ ਯਾਦਵ ਅਤੇ ਅਵਤਾਰ ਸਿੰਘ ਕਾਲਕਾ ਸਮੇਤ ਕਈ ਹੋਰ ਸੀਨੀਅਰ ਆਗੂ ਪੰਜਾਬ ‘ਚ ਪ੍ਰਚਾਰ ਕਰਨਗੇ।
  Published by:Gurwinder Singh
  First published:

  Tags: Lok Sabha Election 2019, Lok Sabha Polls 2019

  ਅਗਲੀ ਖਬਰ