• Home
  • »
  • News
  • »
  • punjab
  • »
  • ARVIND KEJRIWAL WILL VISIT PUNJAB AGAIN ON OCTOBER 28 29

ਕੇਜਰੀਵਾਲ 28 ਅਕਤੂਬਰ ਨੂੰ ਇਕ ਵਾਰ ਫਿਰ ਪੰਜਾਬ ਦੌਰੇ 'ਤੇ ਆਉਣਗੇ

ਕੇਜਰੀਵਾਲ 28 ਅਕਤੂਬਰ ਨੂੰ ਇਕ ਵਾਰ ਫਿਰ ਪੰਜਾਬ ਦੌਰੇ 'ਤੇ ਆਉਣਗੇ (ਫਾਇਲ ਫੋਟੋ)

ਕੇਜਰੀਵਾਲ 28 ਅਕਤੂਬਰ ਨੂੰ ਇਕ ਵਾਰ ਫਿਰ ਪੰਜਾਬ ਦੌਰੇ 'ਤੇ ਆਉਣਗੇ (ਫਾਇਲ ਫੋਟੋ)

  • Share this:
    ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਕ ਵਾਰ ਮੁੜ ਪੰਜਾਬ ਦੀ ਫੇਰੀ ਲਾਉਣਗੇ। ਇਸ ਵਾਰ ਉਹ ਮਾਲਵਾ ਇਲਾਕੇ ਦਾ ਦੌਰਾ ਕਰਨਗੇ। ਅਰਵਿੰਦ ਕੇਜਰੀਵਾਲ 28-29 ਅਕਤੂਬਰ ਨੂੰ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਨਗੇ।

    ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਉਣਗੇ। ਕੇਜਰੀਵਾਲ ਪੰਜਾਬ ਦੇ 2 ਜ਼ਿਲ੍ਹਿਆਂ ਦਾ ਦੌਰਾ ਕਰਨਗੇ।

    ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਉਹ ਪੰਜਾਬ ਵਿਚ ਗਰੀਬਾਂ ਲਈ ਮੁਫਤ ਬਿਜਲੀ ਸਣੇ ਕਈ ਵੱਡੇ ਚੋਣ ਵਾਅਦੇ ਕਰ ਚੁੱਕੇ ਹਨ।

    ਇਸ ਸਮੇਂ ਕੇਜਰੀਵਾਲ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਖਾਸ ਤੌਰ ਉਤੇ ਰਾਬਤਾ ਬਣਾ ਰਹੇ ਹਨ। ਉਨ੍ਹਾਂ ਨੇ ਪਿਛਲੇ ਦੌਰੇ ਮੌਕੇ ਵੀ ਵਪਾਰੀਆਂ ਲਈ ਵੱਡੇ ਐਲਾਨ ਕੀਤੇ ਸਨ।
    Published by:Gurwinder Singh
    First published: