• Home
  • »
  • News
  • »
  • punjab
  • »
  • AS CHIEF MINISTER I WILL ACT AS BHAGAT SINGH IS WATCHING ME CM CHARANJIT CHANNI

'ਬਤੌਰ ਮੁੱਖ ਮੰਤਰੀ ਹਰ ਕੰਮ ਇਸ ਸੋਚ ਨਾਲ ਕਰਾਂਗਾ, ਜਿਵੇਂ ਭਗਤ ਸਿੰਘ ਮੈਨੂੰ ਦੇਖ ਰਿਹਾ ਹੈ': CM ਚੰਨੀ

ਮੁੱਖ ਮੰਤਰੀ ਚੰਨੀ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 114 ਵੇਂ ਜਨਮ ਵਰੇਗੰਢ ਮੌਕੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਕੀਤਾ। ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਆਪਣੇ ਦਿਮਾਗ ਵਿੱਚ ਰੱਖਦੇ ਹੋਏ, ਮੈਂ ਪੰਜਾਬ ਪ੍ਰਤੀ ਆਪਣਾ ਫਰਜ਼ ਨਿਭਾਵਾਂਗਾ।

'ਬਤੌਰ ਮੁੱਖ ਮੰਤਰੀ ਹਰ ਕੰਮ ਇਸ ਸੋਚ ਨਾਲ ਕਰਾਂਗਾ, ਜਿਵੇਂ ਭਗਤ ਸਿੰਘ ਮੈਨੂੰ ਦੇਖ ਰਿਹਾ ਹੈ': CM ਚੰਨੀ

'ਬਤੌਰ ਮੁੱਖ ਮੰਤਰੀ ਹਰ ਕੰਮ ਇਸ ਸੋਚ ਨਾਲ ਕਰਾਂਗਾ, ਜਿਵੇਂ ਭਗਤ ਸਿੰਘ ਮੈਨੂੰ ਦੇਖ ਰਿਹਾ ਹੈ': CM ਚੰਨੀ

  • Share this:
    ਖਟਕੜ ਕਲਾਂ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਜੀ ਦੀ 114ਵੀਂ ਵਰ੍ਹੇਗੰਢ ਮੌਕੇ ਖਟਕੜ ਕਲਾਂ ਵਿਖੇ ਮਹਾਨ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਦੇ ਭਗਤ ਸਿੰਘ ਦੇ ਜੱਦੀ ਘਰ ਦਾ ਦੌਰਾ ਕੀਤਾ। ਇਸ ਮੌਕੇ ਉੱਤੇ ਉਨ੍ਹਾਂ ਨੇ ਵਿਜ਼ਟਰ ਬੁੱਕ ਉੱਤੇ ਇੱਕ ਨੋਟ ਲਿਖਿਆ। ਇਸ ਨੋਟ ਵਿੱਚ ਉਹਾਂ ਨੇ ਲਿਖਿਆ ਕਿ ‘ਧੰਨ ਹੈ ਇਹ ਥਾਂ ਜਿਸਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵਰਗਾ ਨੇਤਾ ਪੈਦਾ ਕੀਤਾ। ਇਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕਿ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ਼ ਲੈਂਦਾ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਇਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ। ‘

    ਸੀਐੱਮ ਨੇਂ ਟਵੀਟਰ ਉੱਤੇ ਲਿਖਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦੀ 114 ਵੀਂ ਜਯੰਤੀ ਦੇ ਮੌਕੇ ਉਨ੍ਹਾਂ ਦੇ ਜੱਦੀ ਘਰ ਦਾ ਦੌਰਾ ਕੀਤਾ। ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਨੂੰ ਆਪਣੇ ਦਿਮਾਗ ਵਿੱਚ ਰੱਖਦੇ ਹੋਏ, ਮੈਂ ਪੰਜਾਬ ਪ੍ਰਤੀ ਆਪਣਾ ਫਰਜ਼ ਨਿਭਾਵਾਂਗਾ।

    ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਲਿਖਿਆ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਹਨਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਾਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਤੇ ਉਹਨਾਂ ਦੀ ਹੋਂਦ ਨੂੰ ਅਮਰ ਰੱਖੀਏ।
    Published by:Sukhwinder Singh
    First published: