ਕਾਂਗਰਸ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪਤਾ ਲੱਗਿਆ ਹੈ ਕਿ ਸ੍ਰੀ ਬਾਦਲ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੰਗੇ ਸਬੰਧ ਨਹੀਂ ਸਨ।
ਉਧਰ, ਪਾਰਟੀ ਛੱਡਦਿਆਂ ਹੀ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਉਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਮਨਪ੍ਰੀਤ ਨੂੰ 'ਪੈਦਾਇਸ਼ੀ ਸੱਤਾ ਦਾ ਭੁੱਖਾ' ਦੱਸਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਤੇ ਲਿਖਿਆ-ਚੰਗਾ ਛੁਟਕਾਰਾ ਮਿਲਿਆ ਹੈ, ਉਹ ਜਮਾਂਦਰੂ ਸੱਤਾ ਦਾ ਭੁੱਖਾ। ਉਹ ਇਹ ਜਾਣਦੇ ਹੋਏ ਕਿ ਪਾਰਟੀ ਜਿੱਤ ਰਹੀ ਹੈ, INCIndia ਵਿੱਚ ਸ਼ਾਮਲ ਹੋਇਆ ਸੀ।
Good riddance.@MSBADAL is congenitally power hungry. He joined @INCIndia knowing party was winning.
5 yrs is long time for someone like him to stay out of power for reasons not unknown to anyone.
Instead of crying martyrdom, he should be apologising to Congress for betrayal.
— Amarinder Singh Raja Warring (@RajaBrar_INC) January 18, 2023
5 ਸਾਲ ਉਸ ਵਰਗੇ ਵਿਅਕਤੀ ਦੇ ਸੱਤਾ ਤੋਂ ਬਾਹਰ ਰਹਿਣ ਲਈ ਬੜਾ ਲੰਮਾ ਸਮਾਂ ਹੈ। ਉਨ੍ਹਾਂ ਨੂੰ ਕੁਰਬਾਨੀ ਦਾ ਰੋਣਾ ਰੋਣ ਦੀ ਬਜਾਏ ਕਾਂਗਰਸ ਤੋਂ ਧੋਖੇ ਦੀ ਮੁਆਫੀ ਮੰਗਣੀ ਚਾਹੀਦੀ ਹੈ।''
ਦੱਸ ਦਈਏ ਕਿ ਅਸਤੀਫਾ ਦਿੰਦੇ ਹੋਏ ਮਨਪ੍ਰੀਤ ਨੇ ਪਾਰਟੀ ਅੰਦਰ ਧੜੇਬੰਦੀ ਲਈ ਉੱਚ ਅਹੁਦੇਦਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ‘ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’
ਉਨ੍ਹਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟ ਰਾਹੀਂ ਦਿੱਤੀ ਹੈ। ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਖ਼ਬਰਾਂ ਨੇ ਇੱਕ ਵਾਰ ਕਾਂਗਰਸ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਜੱਗ-ਜਾਹਰ ਕਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amarinder Raja Warring, Indian National Congress, Manpreet Badal, Punjab congess