ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਭਾਜਪਾ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਪ੍ਰਭਾਰੀ ਦੁਸ਼੍ਯੰਤ ਗੌਤਮ ਅਤੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਸਹਿ-ਪ੍ਰਭਾਰੀ ਡਾ. ਨਰਿੰਦਰ ਸਿੰਘ ਅਤੇ ਪੰਜਾਬ ਭਾਜਪਾ ਦੇ ਨੇਤਾਵਾਂ ਵਲੋਂ ਭਾਰਤ ਸਰਕਾਰ ਦੀ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਕਾਤ ਕੀਤੀ। ਇਸ ਮੌਕੇ ਅਸ਼ਵਨੀ ਸ਼ਰਮਾ ਵਲੋਂ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨੂੰ ਮੰਗ-ਪੱਤਰ ਦਿੱਤਾ ਗਿਆ।
ਅਸ਼ਵਨੀ ਸ਼ਰਮਾ ਨੇ ਦਿੱਲੀ ਦੀ ਮੀਡੀਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਅਫਗਾਨਿਸਤਾਨ ‘ਚ ਫਸੇ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ, ਪਾਕਿਸਤਾਨ ਦੇ ਲਾਹੌਰ ‘ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੱਟੜ-ਪੰਥੀਆਂ ਵਲੋਂ ਕੀਤੀ ਗਈ ਭੰਨਤੋੜ, ਪਾਕਿਸਤਾਨ ਵਿੱਚ ਹਿੰਦੂ-ਸਿੱਖ ਔਰਤਾਂ ਅਤੇ ਲੜਕੀਆਂ ਨੂੰ ਅਗਵਾ ਕਰ ਜਬਰਨ ਧਰਮ ਪਰਿਵਰਤਨ, ਜਬਰਨ ਨਿਕਾਹ, ਜਬਰ-ਜਨਾਹ, ਹਿੰਦੂ ਮੰਦਰਾਂ ਵਿੱਚ ਤੋੜਫੋੜ ਅਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦਾ ਅਪਮਾਨ ਕਰਨ, ਵਰਗੀਆਂ ਘਟਨਾਵਾਂ ਦੇ ਮੁਦਿਆਂ ਨੂੰ ਲੈ ਕੇ ਭਾਰਤ ਸਰਕਾਰ ਦੀ ਵਿਦੇਸ਼ ਰਾਜ ਮੰਤਰੀ ਮੀਨਾਸ਼ੀ ਲੇਖੀ ਨੂੰ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਮੰਗ-ਪੱਤਰ ਸੌਪਿਆ ਗਿਆ ਹੈI
ਸ਼ਰਮਾ ਨੇ ਕਿਹਾ ਕਿ ਵਿਦੇਸ਼ ਰਾਜ-ਮੰਤਰੀ ਮੀਨਾਕਸ਼ੀ ਲੇਖੀ ਨੇ ਸਾਰੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈI ਇਹ ਮੌਕੇ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਅਤੇ ਦਿਆਲ ਸਿੰਘ ਸੋਢੀ ਹਾਜ਼ਰ ਸਨ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Afghanistan, Ashwani Sharma, Delhi, Maharaja Ranjit Singh, Pakistan, Punjab BJP