ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸੁਨਾਮੀ ਵਿਚ ਸਾਰੇ ਰੁੜ੍ਹ ਗਏ ਹਨ। ਪੰਜਾਬ ਵਿਚ ਆਪਣੀ ਪਾਰਟੀ ਦੀ ਹਾਰ ਉਤੇ ਅਸ਼ਵਨੀ ਸ਼ਰਮਾ ਨੇ ਆਖਿਆ ਕਿ ਆਪ ਦੀ ਸੁਨਾਮੀ ਵਿਚ ਸਾਰੇ ਰੁੜ੍ਹ ਗਏ ਹਨ। ਕਾਂਗਰਸ ਦੀ ਹਾਰ ਨਾਲ ਭਾਜਪਾ ਨੂੰ 2024 ਵਿਚ ਫਾਇਦਾ ਹੋਵੇਗਾ।
ਉਨ੍ਹਾਂ ਇਹ ਵੀ ਆਖਿਆ ਕਿ ਅਕਾਲੀ ਦਲ ਨਾਲ ਗੱਠਜੋੜ ਟੁੱਟਣ ਦਾ ਸਾਨੂੰ ਫਾਇਦਾ ਮਿਲਿਆ ਹੈ। ਭਾਜਪਾ ਦੇ ਵੋਟ ਬੈਂਕ ਨੂੰ ਕੋਈ ਨੁਕਸਾਨ ਨਹੀਂ ਹੋਇਆ, ਸਗੋਂ ਇਸ ਵਾਰ ਭਾਜਪਾ ਦਾ ਵੋਟ ਬੈਂਕ ਵਧਿਆ ਹੈ।
ਉਨ੍ਹਾਂ ਇਹ ਮੰਨਿਆ ਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਨੂੰ ਨੁਕਸਾਨ ਹੋਇਆ ਹੈ।
ਉਧਰ, ਪੰਜਾਬ ਭਾਜਪਾ ਨੇ ਪਾਰਟੀ ਦੀ ਹਾਰ ਲਈ ਕੈਪਟਨ ਅਮਰਿੰਦਰ ਸਿੰਘ ਦੀ ਭਾਈਵਾਲੀ ਨੂੰ ਜਿੰਮੇਵਾਰ ਠਹਿਰਾਇਆ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਹੈ ਕਿ ਕੈਪਟਨ ਨੂੰ ਨਾਲ ਲੈਣਾ ਸਾਡੀ ਵੱਡੀ ਭੁੱਲ ਸੀ।
ਉਨ੍ਹਾਂ ਕਿਹਾ ਕਿ ਸਾਡੀ ਮਜਬੂਰੀ ਸੀ ਉਨ੍ਹਾਂ ਨੂੰ ਨਾਲ ਲੈਣਾ ਪਰ ਉਹ ਸਾਡੀ ਵੱਡੀ ਭੁੱਲ ਹੈ। ਗਰੇਵਾਲ ਨੇ ਇਹ ਵੀ ਕਿਹਾ ਕਿ ਸਾਡੀ ਪਾਰਟੀ ਦੀਆਂ ਸਰਗਰਮੀਆਂ ਇਕ ਸਾਲ ਠੱਪ ਰਹੀਆਂ। ਕਾਂਗਰਸ ਦੀ ਸ਼ਹਿ ਉਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕ ਸਾਲ ਬਾਹਰ ਨਹੀਂ ਨਿਕਲਣ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਪਾਰਟੀ ਰਹਿ ਗਈਆਂ ਕਮੀਆਂ ਉਤੇ ਵੀ ਝਾਤ ਮਾਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Assembly Elections 2022, Punjab BJP, Punjab Election Results 2022