• Home
  • »
  • News
  • »
  • punjab
  • »
  • ASHWANI SHARMA WELCOMES MANJINDER SINGH SIRSA TO JOIN BJP

ਅਸ਼ਵਨੀ ਸ਼ਰਮਾ ਨੇ ਮਨਜਿੰਦਰ ਸਿੰਘ ਸਿਰਸਾ ਦਾ ਭਾਜਪਾ 'ਚ ਸ਼ਾਮਲ ਹੋਣ ’ਤੇ ਕੀਤਾ ਸਵਾਗਤ

(file photo)

  • Share this:
    ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਨਜਿੰਦਰ ਸਿੰਘ ਸਿਰਸਾ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਸਿਰਸਾ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਕੌਮ ਨਾਲ ਪਿਆਰ ਅਤੇ ਪੰਜਾਬ ਹਿਤੈਸ਼ੀ ਸੋਚ ਹੈ।



    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਇਹ ਯਕੀਨੀ ਹੋ ਗਿਆ ਹੈ ਕਿ ਚੋਣਾਂ ਵਿੱਚ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤ ਮਿਲੇਗੀ। ਸ਼ਰਮਾ ਨੇ ਕਿਹਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਇਸ ਗੱਲ ਦੀ ਪੁਸ਼ਟੀ ਹੋ ਗਈ ਹੈ ਕਿ ਭਾਜਪਾ ਸਿੱਖਾਂ ਦੀ ਹਿਤੈਸ਼ੀ ਪਾਰਟੀ ਹੈ।
    Published by:Ashish Sharma
    First published:
    Advertisement
    Advertisement