ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਹੋਣਗੇ ਅਸ਼ਵਨੀ ਸ਼ਰਮਾ

News18 Punjabi | News18 Punjab
Updated: January 16, 2020, 9:16 PM IST
share image
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਹੋਣਗੇ ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਹੋਣਗੇ ਅਸ਼ਵਨੀ ਸ਼ਰਮਾ

ਪੰਜਾਬ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਹੋਣਗੇ। ਅਸ਼ਵਨੀ ਸ਼ਰਮਾ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਉਹ ਹੁਣ ਦੂਜੀ ਵਾਰ ਪੰਜਾਬ ਪ੍ਰਦੇਸ਼ ਪ੍ਰਧਾਨ ਦਾ ਅਹੁੱਦਾ ਸੰਭਾਲਣਗੇ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਹੋਣਗੇ। ਅਸ਼ਵਨੀ ਸ਼ਰਮਾ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਉਹ ਹੁਣ ਦੂਜੀ ਵਾਰ ਪੰਜਾਬ ਪ੍ਰਦੇਸ਼ ਪ੍ਰਧਾਨ ਦਾ ਅਹੁੱਦਾ ਸੰਭਾਲਣਗੇ। ਉਹ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਥਾਂ ਲੈਣਗੇ।ਅਸ਼ਵਨੀ ਸ਼ਰਮਾ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਭਾਜਪਾ ਪ੍ਰਦੇਸ਼ ਪ੍ਰਧਾਨ ਵਜੋਂ ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਬਿਹਤਰ ਪ੍ਰਦਰਸ਼ਨ ਕੀਤਾ ਸੀ।

ਸੂਤਰਾਂ ਅਨੁਸਾਰ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਅਸ਼ਵਨੀ ਸ਼ਰਮਾ ਦੇ ਨਾਂ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਬਾਅਦ ਕੇਂਦਰੀ ਹਾਈਕਮਾਨ ਨੇ ਅਸ਼ਵਨੀ ਸ਼ਰਮਾ ਦੇ ਨਾਂ ਉਤੇ ਮੋਹਰ ਲੱਗਾ ਦਿੱਤੀ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਭਾਜਪਾ ਦਾ ਪ੍ਰਧਾਨ ਅਰੁਣ ਸੂਦ ਨੂੰ ਬਣਾਇਆ ਗਿਆ ਹੈ। ਇਸ ਸਬੰਧੀ 17 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-33-ਏ ਦੇ ਬੀਜੇਪੀ ਦਫਤਰ ਵਿਖੇ ਸਮਾਗਮ ਰੱਖਿਆ ਗਿਆ ਹੈ।

 
First published: January 16, 2020
ਹੋਰ ਪੜ੍ਹੋ
ਅਗਲੀ ਖ਼ਬਰ