ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ


Updated: February 12, 2019, 5:50 PM IST
ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ

Updated: February 12, 2019, 5:50 PM IST
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਨ.ਆਰ.ਆਈ ਥਾਣਾ, ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਿੰਕੂ ਵਾਸੀ ਪਿੰਡ ਖਲਵਾੜਾ, ਜਿਲ੍ਹਾ ਕਪੂਰਥਲਾ ਦੀ ਸ਼ਿਕਾਇਤ 'ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਦਾਦੀ ਦੇ ਕੇਸ ਸਬੰਧੀ ਅਦਾਲਤ ਵਿਚ ਚਲਾਨ ਪੇਸ਼ ਕਰਨ ਬਦਲੇ ਏ.ਐਸ.ਆਈ ਵੱਲੋਂ 10,000 ਰੁਪਏ ਦੀ ਮੰਗ ਕੀਤੀ ਗਈ ਹੈ ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
First published: February 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...