ਤਰਨ ਤਾਰਨ ਦੇ ਵਿਧਾਨਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਸਥਿਤ ਪੁਲਿਸ ਨਾਕਾ ਕਪੂਰਥਲਾ ਚੌਂਕ ਵਿਖੇ ਤੈਨਾਤ ਏਐਸਆਈ ਇਕ ਦੀ ਸਰਵਿਸ ਰਾਇਫਲ ਸਾਫ ਕਰਦੇ ਦੁਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਬਖਸ਼ੀਸ਼ ਸਿੰਘ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਮ੍ਰਿਤਕ ਬਖਸ਼ੀਸ਼ ਸਿੰਘ ਦੇ ਦੋ ਬੇਟੇ ਹਨ । ਏਐਸਆਈ ਬਖਸ਼ੀਸ਼ ਸਿੰਘ ਗੋਇੰਦਵਾਲ ਸਾਹਿਬ ਵਿਖੇ ਸਥਿਤ ਪੁਲਿਸ ਨਾਕਾ ਕਪੂਰਥਲਾ ਚੌਂਕ ਵਿਖੇ ਤੈਨਾਤ ਸੀ
ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਬਖਸ਼ੀਸ਼ ਸਿੰਘ ਸਵੇਰੇ ਆਪਣੀ ਡਿਊਟੀ ਤੇ ਹਾਜ਼ਿਰ ਹੋਇਆ ਸੀ ਅਤੇ ਉਹ ਆਪਣੀ ਸਰਵਿਸ ਰਾਇਫਲ ਸਾਫ ਕਰ ਰਿਹਾ ਸੀ। ਜਿਸ ਦੌਰਾਨ ਅਚਾਨਕ ਗੋਲੀ ਚਲਣ ਕਾਰਨ ਬਖਸ਼ੀਸ਼ ਸਿੰਘ ਦੀ ਮੌਕੇ ਤੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦਾ ਪੋਸਟ ਮਾਰਟਮ ਕਰਾਉਣ ਲਈ ਲਾਸ਼ ਨੂੰ ਸਿਵਿਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gunshots, Punjab Police, Tarn taran