Home /News /punjab /

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਫੈਸਲਾ ਅੱਜ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਫੈਸਲਾ ਅੱਜ

 ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਫੈਸਲਾ ਅੱਜ (ਫਾਇਲ ਫੋਟੋ)

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਫੈਸਲਾ ਅੱਜ (ਫਾਇਲ ਫੋਟੋ)

  • Share this:
    ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਨਾਂ ਅੱਜ ਐਲਾਨਿਆਂ ਜਾਵੇਗਾ। ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਲੁਧਿਆਣਾ ਵਿੱਚ ਵਰਚੁਅਲ ਰੈਲੀ ਦੌਰਾਨ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨਗੇ।



    ਸ੍ਰੀ ਗਾਂਧੀ ਨੇ 27 ਜਨਵਰੀ ਨੂੰ ਜਲੰਧਰ ਵਿੱਚ ਵਰਚੁਅਲ ਰੈਲੀ ਦੌਰਾਨ ਅਗਲੇ ਇਕ ਹਫ਼ਤੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਦਾ ਦਾਅਵਾ ਕੀਤਾ ਸੀ। ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਾਂਗਰਸ ਨੇ ਟੈਲੀ-ਕਾਲਿੰਗ ਜ਼ਰੀਏ ਲੋਕਾਂ ਤੋਂ ਚੰਨੀ ਤੇ ਸਿੱਧੂ ਬਾਰੇ ਰਾਏ ਮੰਗੀ ਸੀ।

    ਪਾਰਟੀ ਸੂਤਰਾਂ ਦਾ ਦੱਸਣਾ ਹੈ ਕਿ ਸਰਵੇਖਣ ਦੌਰਾਨ ਚਰਨਜੀਤ ਸਿੰਘ ਚੰਨੀ ਦਾ ਨਾਮ ਹੀ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਮੁੱਖ ਤੌਰ ’ਤੇ ਉੱਭਰ ਕੇ ਸਾਹਮਣੇ ਆਇਆ ਸੀ। ਇਹ ਖ਼ਬਰ ਜਨਤਕ ਹੋਣ ਮਗਰੋਂ ਪਿਛਲੇ ਦਿਨਾਂ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਹਾਈਕਮਾਂਡ ਦੇ ਸੰਭਾਵਿਤ ਫ਼ੈਸਲੇ ਨੂੰ ਅਸਿੱਧੇ ਢੰਗ ਨਾਲ ਚੁਣੌਤੀ ਦਿੰਦਿਆਂ ਕੀਤੀ ਬਿਆਨਬਾਜ਼ੀ ਨੇ ਗਾਂਧੀ ਪਰਿਵਾਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।
    Published by:Gurwinder Singh
    First published:

    Tags: Assembly Elections 2022, Channi, Charanjit Singh Channi, Indian National Congress, Navjot singh sidhu, Punjab Assembly Polls 2022, Punjab congess, Rahul Gandhi, Sidhu

    ਅਗਲੀ ਖਬਰ