Assembly Election Results: ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।
ਕੈਪਟਨ 7800 ਵੋਟਾਂ ਨਾਲ ਪਿੱਛੇ ਹਨ। ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਹਨ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 15, ਭਾਜਪਾ 3 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਦੇ ਵੱਡੇ ਲੀਡਰਾਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਮਨਪ੍ਰੀਤ ਸਿੰਘ ਬਾਦਲ ਕਰੀਬ 14 ਹਜ਼ਾਰ ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।
ਪੰਜ ਵਾਰ ਵਿਧਾਇਕ ਅਤੇ ਦੋ ਵਾਰ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਦੇ ਪੁੱਤਰ ਹਨ। ਮਨਪ੍ਰੀਤ ਪਹਿਲੀ ਵਾਰ 1995 ਵਿੱਚ ਗਿੱਦੜਬਾਹਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਜਿੱਤੇ ਸਨ, 1997, 2002 ਅਤੇ 2007 ਵਿੱਚ ਉਥੋਂ ਜਿੱਤਦੇ ਰਹੇ।
ਉਨ੍ਹਾਂ ਨੇ 2010 ਵਿੱਚ ਪਾਰਟੀ ਛੱਡ ਦਿੱਤੀ ਅਤੇ ਆਪਣੀ ਸਿਆਸੀ ਜਥੇਬੰਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਸ਼ੁਰੂ ਕੀਤੀ। 2016 ਵਿੱਚ, ਉਸਨੇ ਗਿੱਦੜਭਾ ਅਤੇ ਮੌੜ ਦੋਵਾਂ ਤੋਂ ਹਾਰਨ ਤੋਂ ਬਾਅਦ, ਕਾਂਗਰਸ ਵਿੱਚ ਆਪਣੇ ਸੰਗਠਨ ਨੂੰ ਮਿਲਾ ਦਿੱਤਾ। ਫਿਰ 2017 ਦੀਆਂ ਚੋਣਾਂ ਕਾਂਗਰਸ ਦੇ ਬੈਨਰ ਹੇਠ ਬਠਿੰਡਾ ਤੋਂ ਜਿੱਤੀਆਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Election Results, Election Results 2022, Punjab Assembly Election Results 2022