Home /News /punjab /

Assembly Election Results: ਸੁਖਬੀਰ ਬਾਦਲ, ਸਿੱਧੂ ਤੇ ਮਜੀਠੀਆ ਚੋਣ ਹਾਰੇ

Assembly Election Results: ਸੁਖਬੀਰ ਬਾਦਲ, ਸਿੱਧੂ ਤੇ ਮਜੀਠੀਆ ਚੋਣ ਹਾਰੇ

ਸੁਖਬੀਰ ਬਾਦਲ (file photo)

ਸੁਖਬੀਰ ਬਾਦਲ (file photo)

  • Share this:
    Assembly Election Results: ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾਇਆ ਹੈ। ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਵੀ ਪਿੱਛੇ ਚੱਲ ਰਹੇ ਹਨ।

    ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਉਮੀਦਵਾਰ ਬਿਕਰਮ ਮਜੀਠੀਆ ਵੀ ਚੋਣ ਹਾਰ ਗਏ ਹਨ। ਇਨ੍ਹਾਂ ਦੋਵਾਂ ਵੱਡੇ ਆਗੂਆਂ ਨੂੰ ਵੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇ ਹਰਾਇਆ ਹੈ।

    ਪਟਿਆਲਾ ਸ਼ਹਿਰੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਵੱਡੇ ਫਰਕ ਨਾਲ ਹਰਾਇਆ ਗਿਆ ਹੈ। ਇਸ ਸ਼ਾਨਦਾਰ ਜਿੱਤ ਮੌਕੇ ਆਪ ਦੇ ਉਮੀਦਵਾਰ ਅਜੀਤਪਾਲ ਕੋਹਲੀ ਵਲੋਂ ਜਿੱਤ ਦਾ ਨਿਸ਼ਾਨ ਬਣਾ ਕੇ ਖੁਸ਼ੀ ਜ਼ਾਹਰ ਕੀਤੀ ਗਈ ਹੈ।

    ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕੈਪਟਨ ਨੂੰ 19,697 ਵੋਟਾਂ ਦੇ ਵੱਡੇ ਫਰਕ ਨਾਲ ਮਾਤ ਦਿੱਤੀ ਹੈ। ਇਥੇ ਅਕਾਲੀ ਦਲ ਦੂਜੇ ਅਤੇ ਕਾਂਗਰਸ ਤੀਜੇ ਨੰਬਰ ’ਤੇ ਹੀ ਹੈ। ਪਟਿਆਲੇ ਦੇ ਵੋਟਰਾਂ ਨੇ ਵੱਖਰਾ ਫਤਵਾ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਨੂੰ ਵਿਧਾਨ ਸਭਾ ਭੇਜ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ 'ਆਪ' ਪੰਜਾਬ 'ਚ ਵੱਡੀ ਜਿੱਤ ਵੱਲ ਵਧ ਰਹੀ ਹੈ, ਜਦਕਿ ਸੱਤਾਧਾਰੀ ਕਾਂਗਰਸ ਬਹੁਤ ਪਿੱਛੇ ਹੈ।

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦੀਆਂ ਵਧਾਈਆਂ ਦਿੰਦੇ ਹੋਏ ਆਖਿਆ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।'

    ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਫਿਰਕੂ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਅਤੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਨੂੰ ਵਧਾਈਆਂ।

    ਦੱਸ ਦਈਏ ਕਿ ਕੈਪਟਨ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਈ ਸੀ ਤੇ ਪਟਿਆਲਾ ਸ਼ਹਿਰੀ ਤੋਂ ਚੋਣ ਲੜੇ ਸਨ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਹਨ।
    Published by:Gurwinder Singh
    First published:

    Tags: Assembly Election Results, Punjab Assembly Election Results, Punjab Assembly Election Results 2022, Punjab Election Results 2022

    ਅਗਲੀ ਖਬਰ