Home /News /punjab /

ਸੰਯੁਕਤ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਫੂਕੇ PM ਮੋਦੀ ਤੇ ਯੋਗੀ ਦੇ ਪੁਤਲੇ

ਸੰਯੁਕਤ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਫੂਕੇ PM ਮੋਦੀ ਤੇ ਯੋਗੀ ਦੇ ਪੁਤਲੇ

ਸੰਯੁਕਤ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਫੂਕੇ PM ਮੋਦੀ ਤੇ ਯੋਗੀ ਦੇ ਪੁਤਲੇ

ਸੰਯੁਕਤ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਨੇ ਫੂਕੇ PM ਮੋਦੀ ਤੇ ਯੋਗੀ ਦੇ ਪੁਤਲੇ

 • Share this:
  ਪ੍ਰਦੀਪ ਕੁਮਾਰ
  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ 'ਚ ਜ਼ਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਕੇਂਦਰ ਦੀ ਮੋਦੀ ਅਤੇ ਯੂ.ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਰੋਸ ਧਰਨੇ ਦਿੱਤੇ ਗਏ। ਇਸ ਦੌਰਾਨ ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਗਿਆ ।

  ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਸੈਂਕੜੇ ਕਿਸਾਨ ਕੇਂਦਰ ਅਤੇ ਯੂ.ਪੀ ਸਰਕਾਰ ਖਿਲਾਫ ਇਕੱਠੇ ਹੋਏ। ਉਨ੍ਹਾਂ ਵਲੋਂ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਅਤੇ ਬਾਅਦ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਦਾ ਦਫ਼ਤਰ ਦੇ ਬਾਹਰ ਪੁਤਲਾ ਫੂਕਿਆ ਗਿਆ।

  ਕਿਸਾਨ ਜਥੇਬੰਦੀਆਂ ਦੇ ਜ਼ਿਲ੍ਹਾ ਆਗੂਆਂ ਪ੍ਰਗਟ ਸਿੰਘ, ਹਰਦੀਪ ਸਿੰਘ, ਰੇਸ਼ਮ ਸਿੰਘ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲੀਆਂ। ਜਿਸ ਕਾਰਨ ਇਨਸਾਫ਼ ਲੈਣ ਲਈ ਅੱਜ ਕਿਸਾਨਾਂ ਨੂੰ ਸੂਬੇ ਭਰ ਵਿਚ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

  ਉਨ੍ਹਾਂ ਨੇ ਕਿਹਾ ਕਿ ਅਜੇ ਮਿਸ਼ਰਾ ਅਜੇ ਵੀ ਮੰਤਰੀ ਆਹੁਦੇ ਉਤੇ ਤਾਇਨਾਤ ਹੈ। ਕੇਸ ਵਿਚ ਗਵਾਹਾਂ ਨੂੰ ਡਰਾਇਆ ਧਮਕਾਇਆ ਗਿਆ।ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿਤਾ ਗਿਆ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਨਹੀਂ ਦਿਤੀਆਂ ਗਿਆ। ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤਕ ਕਿਸਾਨਾਂ ਨੂੰ ਲਖੀਮਪੁਰ ਖੀਰੀ ਮਾਮਲੇ ਵਿਚ ਇਨਸਾਫ਼ ਨਹੀਂ ਮਿਲਦਾ, ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਪ੍ਰਦਰਸ਼ਨ ਕਰਦੇ ਰਹਿਣਗੇ।

  ਕਿਸਾਨਾਂ ਨੂੰ ਕਰਜ਼ੇ ਸਬੰਧੀ ਜਾਰੀ ਹੋ ਰਹੇ ਨੋਟਿਸਾਂ ਸਬੰਧੀ ਜਥੇਬੰਦੀਆਂ ਦੇ ਆਗੂਆਂ ਰਵਿੰਦਰ ਕੰਬੋਜ਼, ਰੇਸ਼ਮ ਮਿੱਢਾ, ਹਰਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਸਿਰ ਕਰਜ਼ਾ ਸਰਕਾਰਾਂ ਦੀ ਬਦੌਲਤ ਹੋਇਆ ਹੈ। ਕਿਉਂਕਿ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਨਹੀਂ ਦਿੱਤੇ ਗਏ। ਮੁਸ਼ਕਿਲਾਂ ਦੇ ਵਿਚ ਕਿਸਾਨਾਂ ਵਲੋਂ ਆਪਣੇ ਕਰਜ਼ੇ ਭਰੇ ਜਾ ਰਹੇ ਸਨ। ਪਰ ਕੈਪਟਨ ਸਰਕਾਰ ਦੇ ਕਰਜ਼ ਮਾਫੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਕਰਜ਼ਾ ਨਹੀਂ ਭਰੀਆਂ। ਜਿਸ ਕਾਰਨ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਚੜ੍ਹ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਕਰਜ਼ ਮਾਫ਼ੀ ਸਬੰਧੀ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਹੈ। ਜੇਕਰ ਫਿਰ ਵੀ ਕੋਈ ਬੈਂਕ ਪਿੰਡਾਂ ਵਿਚ ਕਰਜ਼ੇ ਸਬੰਧੀ ਆਉਂਦਾ ਹੈ ਤਾਂ ਉਹ ਖੁਦ ਨਿਬੜ ਲੈਣਗੇ।

  ਮੋਗਾ ਦੇ ਸਾਇਲੋ ਵਿਚ ਕਿਸਾਨਾਂ ਵਲੋਂ ਵੇਚੀ ਜਾ ਰਹੀ ਕਣਕ ਉਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਰਵਿੰਦਰ ਕੰਬੋਜ਼, ਰੇਸ਼ਮ ਮਿੱਢਾ ਨੇ ਇਸ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਪ੍ਰਾਈਵੇਟ ਘਰਾਣਿਆਂ ਦੀ ਚਾਲ ਹੈ। ਜੋਕਿ ਪੈਸੇ ਦਾ ਲਾਲਚ ਦੇ ਕੇ ਕਿਸਾਨਾਂ ਤੋਂ ਕਣਕ ਖ਼ਰੀਦ ਕਰ ਰਹੇ ਹਨ ਤਾਂਕਿ ਮੰਡੀਕਰਨ ਨੂੰ ਫੇਲ੍ਹ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਵਿਚ ਕਮੀਆਂ ਦੇ ਚਲਦੇ ਇਹ ਭਬ ਹੋ ਰਿਹਾ ਹੈ। ਕਿਉਂਕਿ ਕੁੱਝ ਜਥੇਬੰਦੀਆਂ ਨੇ ਚੋਣਾਂ ਵਿਚ ਹਿੱਸਾ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੂੰ ਨੁਕਸਾਨ ਪੁੰਚਾਇਆ।
  Published by:Gurwinder Singh
  First published:

  Tags: Farmers Protest, Punjab farmers

  ਅਗਲੀ ਖਬਰ