• Home
  • »
  • News
  • »
  • punjab
  • »
  • AT VIRTUAL LAUNCH OF FREE BUS TRAVEL FOR WOMEN SCHEME IN PUNJAB

ਪੰਜਾਬ ਭਰ 'ਚ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ, ਸੀਐੱਮ ਕੈਪਟਨ ਨੇ ਕੀਤੀ ਲਾਂਚ

ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ।

ਪੰਜਾਬ ਭਰ 'ਚ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ, ਸੀਐੱਮ ਕੈਪਟਨ ਨੇ ਕੀਤੀ ਲਾਂਚ

  • Share this:
    ਚੰਡੀਗੜ੍ਹ: ਪੰਜਾਬ ਭਰ ਵਿੱਚ ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਸਹੂਲਤ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪੰਜਾਬ ਦੀਆਂ ਇੱਕ ਕਰੋੜ 31 ਲੱਖ ਬੀਬੀਆਂ ਲਈ ਇਸ ਸਹੂਲਤ ਦਾ ਅੱਜ ਆਨਲਾਈਨ ਲਾਂਚ ਕੀਤੀ ਹੈ। ਔਰਤਾਂ ਲਈ ਮੁਫਤ ਬੱਸ ਯਾਤਰਾ ਦੀ ਯੋਜਨਾ ਦੇ ਵਰਚੁਅਲ ਲਾਂਚ ਮੌਕੇ ਸੁਰਿੰਦਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਿਆ ਜਦੋਂ ਉਹ ਅੱਜ ਸਵੇਰੇ ਆਪਣੀ ਦਵਾਈ ਲੈਣ ਲਈ ਬਾਗਾਪੁਰਾਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਉਹ ਜਾਣ ਕੇ ਹੈਰਾਨ ਹੋ ਗਈ ਕਿ ਉਸਨੂੰ ਬੱਸ ਦਾ ਕਿਰਾਇਆ ਦੇਣ ਦੇ ਲੋੜ ਨਹੀਂ।

    ਪੰਜਾਬ ਵਿੱਚ ਔਰਤਾਂ ਪਹਿਲੀ ਅਪਰੈਲ ਯਾਨੀ ਅੱਜ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫਤ ਸਫਰ ਕਰਨਗੀਆਂ। ਇਸ ਫੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸੇ ਮਹੀਨੇ ਪਹਿਲਾਂ ਕੀਤੇ ਐਲਾਨ ਉਤੇ ਬੀਤੇ ਦਿਨ ਮੰਤਰੀ ਮੰਡਲੀ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਕੇ ਪੱਕੀ ਮੋਹਰ ਲਗਾ ਦਿੱਤੀ।

    ਇੰਨਾਂ ਬੱਸਾਂ ਵਿੱਚ ਹੋਵੇਗਾ ਮੁਫਤ ਬੱਸ ਸਫਰ-

    ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਔਰਤਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੀਆਂ ਜਿਸ ਵਿੱਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਪੰਜਾਬ ਰੋਡਵੇਜ਼ ਬੱਸਜ਼ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਜ਼ ਸ਼ਾਮਲ ਹਨ। ਇਹ ਸਕੀਮ ਸਰਕਾਰੀ ਏ.ਸੀ.ਬੱਸਾਂ, ਵੌਲਵੋ ਬੱਸਾਂ ਤੇ ਐਚ.ਵੀ.ਏ.ਸੀ. ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।

    ਸਕੀਮ ਦਾ ਫਾਇਦਾ ਲੈਣ ਲਈ ਕੀ ਕਰਨਾ ਜ਼ਰੂਰੀ-

    ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਲੋੜੀਂਦਾ ਹੋਵੇਗਾ। ਅੱਗੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫਤ ਬੱਸ ਸਫਰ ਸਹੂਲਤ ਦਾ ਫਾਇਦਾ ਉਠਾ ਸਕਦੀਆਂ ਹਨ। ਉਹ ਚਾਹੇ ਕਿਹੜੇ ਵੀ ਉਮਰ ਵਰਗ, ਆਮਦਨ ਮਾਪਦੰਡ ਦੇ ਦਾਇਰੇ ਵਿੱਚ ਆਉਂਦੀਆਂ ਹੋਣ, ਸਭ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

    ਸਕੀਮ ਨਾਲ ਨਾ ਸਿਰਫ ਰੋਜ਼ਾਨਾ ਦੀ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਕੁੜੀਆਂ ਦੀ ਸਕੂਲ ਛੱਡਣ ਦੀ ਅਨੁਪਾਤ ਨੂੰ ਘਟਾਉਣ ਲਈ ਮੱਦਦ ਮਿਲੇਗੀ ਸਗੋਂ ਕੰਮਕਾਜੀ ਔਰਤਾਂ ਨੂੰ ਵੀ ਸਹੂਲਤ ਮਿਲੇਗੀ ਜੋ ਰੋਜ਼ਾਨਾ ਆਪਣੇ ਕੰਮ 'ਤੇ ਜਾਣ ਲਈ ਕਾਫੀ ਦੂਰੀ ਦਾ ਸਫਰ ਕਰਦੀਆਂ ਹਨ।

    ਸੂਬੇ ਭਰ   'ਚ  1.31 ਕਰੋੜ ਔਰਤਾਂ/ਲੜਕੀਆਂ ਨੂੰ  ਹੋਵੇਗਾ ਫਾਇਦਾ-

    ਸੂਬੇ ਵਿੱਚ ਔਰਤਾਂ ਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।
    Published by:Sukhwinder Singh
    First published: