ਅਸ਼ਵਨੀ ਸ਼ਰਮਾ 'ਤੇ ਹਮਲਾ: ਭਾਜਪਾ ਆਗੂਆਂ ਵੱਲੋਂ ਕੈਪਟਨ ਸਰਕਾਰ ਵੱਲ ਉਂਗਲ...

News18 Punjabi | News18 Punjab
Updated: October 13, 2020, 11:51 AM IST
share image
ਅਸ਼ਵਨੀ ਸ਼ਰਮਾ 'ਤੇ ਹਮਲਾ: ਭਾਜਪਾ ਆਗੂਆਂ ਵੱਲੋਂ ਕੈਪਟਨ ਸਰਕਾਰ ਵੱਲ ਉਂਗਲ...
ਅਸ਼ਵਨੀ ਸ਼ਰਮਾ 'ਤੇ ਹਮਲਾ: ਭਾਜਪਾ ਆਗੂਆਂ ਵੱਲੋਂ ਕੈਪਟਨ ਸਰਕਾਰ ਵੱਲ ਉਂਗਲ...

  • Share this:
  • Facebook share img
  • Twitter share img
  • Linkedin share img
ਜਲੰਧਰ ਤੋਂ ਪਠਾਨਕੋਟ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹਮਲੇ ਨੂੰ ਲੈ ਕੇ ਪਾਰਟੀ ਆਗੂਆਂ ਨੇ ਕੈਪਟਨ ਸਰਕਾਰ ਵੱਲ ਉਂਗਲ ਕੀਤੀ ਹੈ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰ ਦੇ ਇਸ਼ਾਰੇ ਉਤੇ ਹੋਇਆ ਹੈ।

ਅਸ਼ਵਨੀ ਸ਼ਰਮਾ ਨੇ ਵੀ ਇਹ ਹਮਲਾ ਕਿਸਾਨਾਂ ਵਲੋਂ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਹਮਲਾ ਕਰਨ ਵਾਲੇ ਕਿਸਾਨ ਕਦੇ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਉਹ ਅਕਸਰ ਇਸ ਰੂਟ ਤੋਂ ਲੰਘਦੇ ਹਨ ਪਰ ਟੌਲ ਪਲਾਜ਼ਾ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਨਾਅਰੇਬਾਜ਼ੀ ਤੋਂ ਇਲਾਵਾ ਕਦੀ ਕੁੱਝ ਨਹੀਂ ਕਿਹਾ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ਦਾ ਦੋ ਹੋਰ ਗੱਡੀਆਂ ਪਿੱਛਾ ਕਰ ਰਹੀਆਂ ਸਨ, ਜਿਵੇਂ ਹੀ ਟੌਲ ਪਲਾਜ਼ਾ ’ਤੇ ਉਨ੍ਹਾਂ ਦੀ ਗੱਡੀ ਹੌਲੀ ਹੋਈ, ਤਾਂ ਕਾਰ ਸਵਾਰਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਸਿੱਧੇ ਤੌਰ ’ਤੇ ਇਸ ਹਮਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸ਼ਹਿ ’ਤੇ ਭਾਜਪਾ ਆਗੂਆਂ ਦੇ ਘਿਰਾਓ ਹੋ ਰਹੇ ਹਨ। ਉਧਰ ਭਾਜਪਾ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਵੀ ਦੋਸ਼ ਲਾਇਆ ਕਿ ਬਾਜਪਾ ਪ੍ਰਧਾਨ ਉਤੇ ਹਮਲਾ ਸਰਕਾਰ ਨੇ ਕਰਵਾਇਆ ਹੈ।

ਦੱਸ ਦਈੇਏ ਕਿ ਰਾਤ ਕਰੀਬ ਪੌਣੇ 8 ਵਜੇ ਭਾਜਪਾ ਪ੍ਰਧਾਨ ਜਦੋਂ ਜਲੰਧਰ ਵਿੱਚ ਪਾਰਟੀ ਦੀ ਮੀਟਿੰਗ ਕਰ ਕੇ ਪਠਾਨਕੋਟ ਜਾ ਰਹੇ ਸਨ ਤਾਂ ਰਸਤੇ ਵਿਚ ਚੌਲਾਂਗ ਟੋਲ ਪਲਾਜ਼ਾ ’ਤੇ ਉਨ੍ਹਾਂ ਦੀ ਕਰੇਟਾ ਗੱਡੀ ’ਤੇ ਪੱਥਰਾਂ ਤੇ ਬੇਸ ਬਾਲ ਬੱਲਿਆਂ ਨਾਲ ਹਮਲਾ ਹੋਇਆ। ਸ਼ਰਮਾ ਤਾਂ ਵਾਲ-ਵਾਲ ਬਚ ਗਏ ਪਰ ਗੱਡੀ ਦਾ ਭਾਰੀ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਭਾਜਪਾ ਆਗੂ ਮੌਕੇ ’ਤੇ ਪਹੁੰਚ ਗਏ। ਸ਼ਰਮਾ ਖੁਦ ਆਪਣੀ ਸ਼ਿਕਾਇਤ ਲਿਖਵਾਉਣ ਲਈ ਦਸੂਹਾ ਥਾਣੇ ਪੁੱਜੇ ਪਰ ਪੁਲਿਸ ਨਾਲ ਤਕਰਾਰ ਹੋਣ ’ਤੇ ਭਾਜਪਾ ਆਗੂ ਭੜਕ ਗਏ ਅਤੇ ਰੋਸ ਵਜੋਂ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਏ।

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਬਾਰੇ ਡੀਜੀਪੀ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰ ਕੇ ਫੌਰੀ ਐਕਸ਼ਨ ਲਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਅਤੇ ਕਾਨੂੰਨ ਨੂੰ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Published by: Gurwinder Singh
First published: October 13, 2020, 11:48 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading