
ਜਲਾਲਾਬਾਦ 'ਚ ਪੁਲਿਸ ਕਰਮਚਾਰੀਆਂ 'ਤੇ ਹਮਲਾ
ਜਲਾਲਾਬਾਦ ਸ਼ਹਿਰ ਵਿੱਚ ਕੋਰੋਨਾ ਮਰੀਜ਼ ਆਉਣ ਕਰ ਕੇ ਬਾਬਾ ਦੀਪ ਸਿੰਘ ਕਾਲੋਨੀ ਨੂੰ ਸੀਲ ਬੰਦ ਕਰਨ ਕਰ ਕੇ ਉਕਤ ਮੁਲਾਜ਼ਮ ਇੱਥੇ ਤੈਨਾਤ ਸਨ । ਜਿਨ੍ਹਾਂ ਤੇ ਅਣਪਛਾਤਿਆਂ ਹਮਲਾਵਰਾਂ ਵੱਲੋਂ ਕੱਲ੍ਹ ਬੀਤੀ ਰਾਤ ਹਮਲਾ ਕੀਤਾ ਗਿਆ ਹੈ। ਇਸ ਹਮਲੇ ਦੀ ਸੂਚਨਾ ਮਿਲਣ ਤੇ ਤੁਰੰਤ ਜ਼ਖਮੀ 2 ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਜਲਾਲਾਬਾਦ ਵਿੱਚ ਭਰਤੀ ਕਰਵਾਇਆ ਗਿਆ। ਕੋਰੋਨਾ ਵਾਇਰਸ ਤੇ ਡਿਊਟੀ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਤੇ ਹੋਏ ਘਟਨਾ ਦੀ ਜਿੱਥੇ ਸ਼ਹਿਰ ਵਾਸੀਆਂ ਨੇ ਨਿੰਦਿਆ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਵਿੱਚ ਜੁੱਟ ਗਈ ਹੈ।
ਸ਼ਰਾਰਤੀ ਅਨਸਰਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਕੋਰੋਨਾ ਵਾਇਰਸ ਨਾਮੁਰਾਦ ਬਿਮਾਰੀ ਵਿੱਚ ਡਿਊਟੀ ਕਰ ਰਹੇ ਮੁਲਜ਼ਮਾਂ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਗਿਆ। ਦੱਸ ਦਾਈਏ ਕਿ ਪਿਛਲੇ ਦਿਨ ਪਟਿਆਲਾ ਪੁਲਿਸ ਉੱਤੇ ਇਸ ਤਰ੍ਹਾਂ ਹਮਲਾ ਕੀਤਾ ਗਿਆ ਇਸ ਤੋਂ ਬਾਅਦ ਇਹ ਦੂਸਰੀ ਵੱਡੀ ਘਟਨਾ ਹੈ ਜਿਸ ਵਿੱਚ ਮੁਲਾਜ਼ਮਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ।

Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।