ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਉਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ ਹੈ ਤੇ ਪੁਲਿਸ ਹਵਾਲੇ ਕਰ ਦਿੱਤਾ ਹੈ। ਇਸ ਘਟਨਾ ਨੂੰ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਪਟਿਆਲਾ ਦੇ ਮੰਦਰ ਵਿੱਚ ਇਸ ਘਟਨਾ ਤੋਂ ਬਾਅਦ ਮਾਹੌਲ ਇੱਕ ਵਾਰ ਫਿਰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਵੱਖ-ਵੱਖ ਸਿਆਸੀ ਧਿਰਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਟਵੀਟ ਕਰ ਕਿਹਾ, "ਪਹਿਲਾਂ ਦਰਬਾਰ ਸਾਹਿਬ ਅਤੇ ਹੁਣ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬਹੁਤ ਹੀ ਨਿਦਣਯੋਗ ਘਟਨਾ ਹੈ, ਕੁਝ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ, ਘਟਨਾ 'ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਮਿਸਾਲੀ ਸਜ਼ਾ ਮਿਲੇ ਤਾਂ ਜੋ ਅੱਗੇ ਤੋਂ ਅਜਿਹੀ ਹਰਕ਼ਤ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ।"
ਅਕਾਲੀ ਦਲ ਨੇ ਕਾਲੀ ਮਾਤਾ ਮੰਦਿਰ ਪਟਿਆਲਾ ਵਿਖੇ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।