ਡੇਰਾਬਸੀ : ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸਾ ਨਿਰਦੇਸਾਂ ਅਨੁਸਾਰ ਪਿੰਡ ਮਲਕਪੁਰ ਵਿਖੇ ਡਾ.ਹਰਸੰਗੀਤ ਸਿੰਘ ਦੀ ਅਗਵਾਈ ਹੇਠ ਪਿੰਡ ਪੱਧਰੀ ਰੂਪ ਵਿੱਚ ਕਿਸਾਨਾ ਨੂੰ ਝੋਨੇ ਦੀ ਰਵਾਇਤੀ ਬਿਜਾਈ ਦੇ ਨਾਲ-ਨਾਲ ਕੁੱਝ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਗਿਆ।
ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਡਾ. ਹਰਸੰਗੀਤ ਸਿੰਘ ਜੀ ਨੇ ਕਿਸਾਨਾ ਨੂੰ ਸਿੱਧੀ ਬਿਜਾਈ ਕਰਨ ਬਾਰੇ ਵਿਸਥਾਰ ਰੂਪ ਵਿੱਚ ਜਾਂਣਕਾਰੀ ਦਿੱਤੀ ਜਿਵੇ ਕਿ ਬਿਜਾਈ ਤਰ ਵੱਤਰ ਅਤੇ ਸਾਂਮ ਵੇਲੇ ਹੀ ਕਰਨੀ ਚਾਹੀਦੀ ਹੈ । ਇਸ ਤੋ ਇਲਾਵਾ ਇਸ ਤਕਨੀਕ ਨਾਲ ਬੀਜੇ ਜਾਣ ਵਾਲੇ ਝੋਨੇ ਵਿੱਚ ਹੋਣ ਵਾਲੇ ਨਦੀਨਾਂ ਦੀ ਰੋਕਥਾਮ ਬਾਰੇ ਦੱਸਿਆ ਅਤੇ ਬੀਜ ਨੂੰ ਸੋਧ ਕੇ ਬੀਜਣ ਲਈ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਸ੍ਰੀਮਤੀ ਗੁਰਬਿੰਦਰ ਕੌਰ ਨੇ ਬੋਲਦਿਆ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿਤੀ ਅਤੇ ਸ੍ਰੀ ਪੁਨੀਤ ਗੁਪਤਾ, ਬੀ.ਟੀ.ਐਮ. ਨੇ ਕਿਸਾਨਾ ਨੂੰ ਆਤਮਾ ਸਕੀਮ ਅਧੀਨ ਚੱਲ ਰਹੀਆ ਸਕੀਮਾ ਬਾਰੇ ਵਿਸਥਾਰ ਰੂਪ ਵਿਚ ਜਾਂਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕਿਹਾ ਕਿ ਕੋਈ ਵੀ ਕਿਸਾਨ ਜੇਕਰ ਸਹਾਇਕ ਧੰਦਾ ਅਪਣਾਉਣਾ ਚਾਹੁੰਦਾ ਹੈ ਤਾਂ ਉਹ ਮਹਿਕਮੇ ਨਾਲ ਤਾਲਮੇਲ ਕਰ ਸਕਦਾ ਹੈ ।
ਇਸ ਕੈਂਪ ਵਿੱਚ ਕਿਸਾਨ ਕੁਲਵੰਤ ਸਿੰਘ ਸਰਪੰਚ ਅਤੇ ਸੰਜੀਵ ਕੁਮਾਰ ਨੰਬਰਦਾਰ ਸਮੇਤ 30 ਕਿਸਾਨਾ ਨੇ ਭਾਗ ਲਿਆ ਅਤੇ ਵਿਸਵਾਸ ਦਵਾਇਆ ਕਿ ਇਸ ਵਾਰ ਅਸੀਂ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਿਯੋਗ ਕਰਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Agriculture department, Farmers, Paddy