Home /News /punjab /

ਆਯੁਸ਼ਮਾਨ ਯੋਜਨਾ : PGI ਚੰਡੀਗੜ੍ਹ ਵਿਖੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ, ਜਾਣੋ ਕਾਰਨ

ਆਯੁਸ਼ਮਾਨ ਯੋਜਨਾ : PGI ਚੰਡੀਗੜ੍ਹ ਵਿਖੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ, ਜਾਣੋ ਕਾਰਨ

ਆਯੁਸ਼ਮਾਨ ਯੋਜਨਾ : ਪੀਜੀਆਈ ਚੰਡੀਗੜ੍ਹ ਵਿਖੇ ਰੁਕਿਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ( ਫਾਈਲ ਤਸਵੀਰ)

ਆਯੁਸ਼ਮਾਨ ਯੋਜਨਾ : ਪੀਜੀਆਈ ਚੰਡੀਗੜ੍ਹ ਵਿਖੇ ਰੁਕਿਆ ਪੰਜਾਬ ਦੇ ਮਰੀਜ਼ਾਂ ਦਾ ਇਲਾਜ( ਫਾਈਲ ਤਸਵੀਰ)

Ayushman Yojana-ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕਿਆ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਅਜਿਹੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।

 • Share this:
  ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਆਯੂਸ਼ਮਾਨ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਪੰਜਾਬ ਨੇ 16 ਕਰੋੜ ਦੀ ਅਦਾਇਗੀ ਨਹੀਂ ਕੀਤੀ। ਇਹ ਰਕਮ 21 ਦਸੰਬਰ 2021 ਤੋਂ ਬਕਾਇਆ ਹੈ। ਪੀਜੀਆਈ ਨੇ ਪੰਜਾਬ ਸਰਕਾਰ ਨੂੰ ਵਾਰ-ਵਾਰ ਰੀਮਾਈਂਡਰ ਭੇਜੇ। 1 ਅਗਸਤ ਤੋਂ ਪੀਜੀਆਈ ਨੇ ਮਰੀਜ਼ਾਂ ਦੇ ਇਲਾਜ 'ਤੇ ਲਾਈ ਪਾਬੰਦੀ, ਆਯੁਸ਼ਮਾਨ ਸਕੀਮ ਤਹਿਤ 5 ਲੱਖ ਤੱਕ ਦਾ ਇਲਾਜ ਮੁਫ਼ਤ ਇਸੇ ਤਰ੍ਹਾਂ 32 ਹਸਪਤਾਲਾਂ ਨੇ ਵੀ ਪੈਸੇ ਨਾ ਮਿਲਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ।

  ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕਿਆ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਅਜਿਹੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ।

  ਆਯੂਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰ ਦਾ 300 ਕਰੋੜ ਰੁਪਏ ਦਾ ਬਕਾਇਆ


  ‘ਦਿ ਟ੍ਰਿਬਿਊਨ’ ਅਖਬਾਰ ਮੁਤਾਬਕ ਹਾਲਾਂਕਿ ਪੰਜਾਬ ਦੇ ਸਿਹਤ ਸਕੱਤਰ ਨੇ ਹੁਣ ਕਿਹਾ ਹੈ ਕਿ ਇਸ ਦੀ ਅਦਾਇਗੀ ਇੱਕ ਹਫ਼ਤੇ ਵਿੱਚ ਪੀ.ਜੀ.ਆਈ. ਪੰਜਾਬ ਦੇ ਪ੍ਰਮੁੱਖ ਸਿਹਤ ਸਕੱਤਰ ਅਜੇ ਸ਼ਰਮਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰ ਦਾ 300 ਕਰੋੜ ਰੁਪਏ ਦਾ ਬਕਾਇਆ ਹੈ। ਮਾਮਲਾ ਵਿੱਤ ਵਿਭਾਗ ਕੋਲ ਹੈ ਅਤੇ ਉਮੀਦ ਹੈ ਕਿ ਇੱਕ ਹਫ਼ਤੇ ਵਿੱਚ ਬਕਾਇਆ ਕਲੀਅਰ ਹੋ ਜਾਵੇਗਾ। ਹਰ ਮਹੀਨੇ, ਸੰਸਥਾ ਪੰਜਾਬ ਦੇ ਲਗਭਗ 1,200-1,400 ਮਰੀਜ਼ਾਂ ਦਾ ਬੀਮਾ ਯੋਜਨਾ ਅਧੀਨ ਇਲਾਜ ਕਰਦੀ ਹੈ। ਫਾਜ਼ਿਲਕਾ ਜ਼ਿਲ੍ਹੇ ਦੇ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਸਾਡੀ ਮਾਸੀ ਦੇ ਗੋਡਿਆਂ ਦੇ ਅਪਰੇਸ਼ਨ ਲਈ ਬੀਮਾ ਸਕੀਮ ਤਹਿਤ ਇਲਾਜ ਕਰਵਾਉਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸਾਨੂੰ ਪੀਜੀਆਈ ਤੋਂ ਉਮੀਦ ਸੀ ਪਰ ਹੁਣ ਇਲਾਜ ਬੰਦ ਹੋ ਗਿਆ ਹੈ।

  ਸੁਖਬੀਰ ਬਾਦਲ ਨੇ ਇਸ ਮਾਮਲੇ ਤੇ ਕੀਤੀ ਟਿੱਪਣੀ..

  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ਉੱਤੇ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹੈ "ਸਿਹਤ ਸੇਵਾਵਾਂ ਪ੍ਰਤੀ ਮੁੱਖ ਮੰਤਰੀ @BhagwantMann ਦੀ ਅਸਲ ਵਚਨਬੱਧਤਾ! ਹੁਣ PGI Chd & Pb ਹਸਪਤਾਲਾਂ ਨੇ #AyushmanBharat ਤਹਿਤ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਮੈਂ ਭਗਵੰਤ ਨੂੰ ਸਲਾਹ ਦਿੰਦਾ ਹਾਂ ਕਿ ਉਹ ਇਸ਼ਤਿਹਾਰਾਂ 'ਤੇ ਧਿਆਨ ਕੇਂਦਰਿਤ ਕਰਨ ਅਤੇ ਇਹ ਯਕੀਨੀ ਬਣਾਉਣ ਕਿ Pbis ਨੂੰ ਉਨ੍ਹਾਂ ਦੇ ਡਾਕਟਰੀ ਖਰਚਿਆਂ ਲਈ ਫੰਡ ਮੁਹੱਈਆ ਕਰਨ ਵਿੱਚ ਸਰਕਾਰ ਦੀ ਅਸਫਲਤਾ ਕਾਰਨ ਨੁਕਸਾਨ ਨਾ ਹੋਵੇ।"
  ਵਿਰੋਧੀ ਇਸ ਸਾਰੇ ਮਸਲੇ ਨੂੰ ਲੈ ਕੇ ਸਰਕਾਰ ਨੂੰ ਕਟਿਹਰੇ ਚ ਖੜ੍ਹਾ ਕਰ ਰਹੇ ਨੇ... ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੁੱਛਿਆ ਹੈ...

  'ਭਗਵੰਤ ਮਾਨ ਸਾਬ, ਕੀ ਇਹੀ ਹੈਲਥ ਮਾਡਲ ਤੁਸੀਂ ਸਾਡੇ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹੋ? ਹੁਣ ਤਾਂ PGI ਚੰਡੀਗੜ੍ਹ ਨੇ ਵੀ ਸਾਡੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ ਹੈ... ਪੰਜਾਬ ਸਰਕਾਰ ਬਕਾਇਆ ਦੇਣ ਵਿੱਚ ਅਸਫਲ ਰਹੀ ਹੈ... ਜਾਂ ਜਾਣਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਜੋ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹੋ ਜਾਣ ?'

  ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਤਹਿਤ ਲਾਭ ਲੈਣ ਦੇ ਯੋਗ ਨਹੀਂ


  ਪੀਜੀਆਈ ਨੇ ਕਿਹਾ ਕਿ ਪੰਜਾਬ ਦੇ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਇਸ ਸਕੀਮ ਤਹਿਤ ਲਾਭ ਲੈਣ ਦੇ ਯੋਗ ਨਹੀਂ ਹਨ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਇਸ ਸਕੀਮ ਲਈ ਪੀਜੀਆਈ ਦੇ ਨੋਡਲ ਅਫ਼ਸਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਜੇ ਰਾਜਾਂ ਦੇ ਲਾਭਪਾਤਰੀ ਪਹਿਲਾਂ ਵਾਂਗ ਸੇਵਾਵਾਂ ਲੈਂਦੇ ਰਹਿਣਗੇ।

  ਚੰਡੀਗੜ੍ਹ ਦੇ ਇਸ ਸਰਕਾਰੀ ਮੈਡੀਕਲ ਕਾਲਜ ਨੇ ਪਹਿਲਾਂ ਹੀ ਪੰਜਾਬ ਦੇ ਮਰੀਜ਼ਾ ਦਾ ਕੀਤਾ ਇਲਾਜ ਬੰਦ


  ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਨੇ 2.3 ਕਰੋੜ ਰੁਪਏ ਜਮ੍ਹਾਂ ਕਰਵਾ ਕੇ ਇਸ ਸਾਲ ਮਾਰਚ ਮਹੀਨੇ ਤੋਂ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ। ਪੰਜਾਬ ਸਰਕਾਰ ਦਾ ਇਸ ਸਕੀਮ ਤਹਿਤ ਜੀਐਮਸੀਐਚ, ਸੈਕਟਰ 32, ਜੀਐਮਐਸਐਚ, ਸੈਕਟਰ 16 ਅਤੇ ਚੰਡੀਗੜ੍ਹ ਦੇ ਪ੍ਰਾਈਵੇਟ ਹਸਪਤਾਲਾਂ ਦਾ 3 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ।

  ਕੀ ਹੈ ਆਯੂਸ਼ਮਾਨ ਭਾਰਤ ਯੋਜਨਾ?


  ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ 20 ਅਗਸਤ, 2019 ਨੂੰ ਸ਼ੁਰੂ ਕੀਤੀ ਗਈ ਸੀ। ਇਹ ਸਕੀਮ ਪੰਜਾਬ ਦੀ ਘੱਟੋ-ਘੱਟ 65 ਫੀਸਦੀ ਆਬਾਦੀ ਨੂੰ ਵਿੱਤੀ ਕਵਰ ਦੇ ਕੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ। ਇਹ ਪ੍ਰਤੀ ਸਾਲ ਪ੍ਰਤੀ ਪਰਿਵਾਰ 5 ਲੱਖ ਰੁਪਏ ਦੀ ਯੋਗਤਾ-ਅਧਾਰਤ ਸਿਹਤ ਬੀਮਾ ਕਵਰ ਹੈ। ਇਸ ਸਕੀਮ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਉਪਲਬਧ ਹੈ।
  Published by:Sukhwinder Singh
  First published:

  Tags: Chandigarh, Health insurance, PGIMER, Punjab government

  ਅਗਲੀ ਖਬਰ