ਬਾਬਾ ਬਕਾਲਾ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈਆਂ ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਬੀਤੀ ਰਾਤ ਬੇਬੇ ਨਾਨਕੀ ਗਰਲਜ਼ ਕਾਲਜ ਦੇ ਕੈਂਪਸ 'ਚ ਰੋਕ ਦਿੱਤਾ ਗਿਆ ਸੀ।
ਇੱਕ ਪਾਸੇ ਨਿਹੰਗ ਸਿੰਘ ਗਾਵਾਂ ਨੂੰ ਸੁਲਤਾਨਪੁਰ ਲੋਧੀ ਲੈ ਕੇ ਜਾਣ ਲਈ ਬਜ਼ਿਦ ਹਨ ਤਾਂ ਦੂਜੇ ਪਾਸੇ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਗਾਵਾਂ ਨੂੰ ਸੁਲਤਾਨਪੁਰ ਲੋਧੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਫਿਲਹਾਲ ਮੌਕੇ 'ਤੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਉਧਰ ਮੌਕੇ 'ਤੇ ਹੁਣ ਐਸ.ਡੀ.ਐਮ. ਸੁਲਤਾਨਪੁਰ ਲੋਧੀ, ਤਹਿਸੀਲਦਾਰ ਅਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ।
ਸੁਲਤਾਨਪੁਰ ਲੋਧੀ 'ਚ ਤਣਾਅ ਵਾਲੀ ਸਥਿਤੀ ਬਣ ਗਈ ਹੈ। ਨਿਹੰਗ ਬਾਬਾ ਦਲ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਟਕਰਾਅ ਵਾਲੇ ਹਲਾਤ ਬਣੇ ਹਨ। ਅਸਲ ਵਿੱਚ ਕਰੀਬ 3 ਹਜ਼ਾਰ ਗਾਵਾਂ ਦੇ ਨਾਲ ਬਾਬਾ ਸੁਲਤਾਨਪੁਰ ਲੋਧੀ 'ਚ ਦਾਖਲ ਹੋਣਾ ਚਾਹੁੰਦੇ ਸਨ। ਪ੍ਰਸ਼ਾਸਨ ਨੇ ਸ਼ਹਿਰ 'ਚ ਦਾਖਲ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ। ਪ੍ਰਸ਼ਾਸਨ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦਾ ਹਵਾਲਾ ਕੀਤਾ ਹੈ। ਸ਼ਹਿਰ ਦੇ ਬਾਹਰ ਹੀ ਨਿਹੰਗ ਬਾਬਾ ਦਲ ਨੂੰ ਰੋਕਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sultanpur Lodhi