ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ

News18 Punjabi | News18 Punjab
Updated: February 13, 2020, 5:36 PM IST
share image
ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ
ਬਾਬੂ ਸਿੰਘ ਪੰਜਾਵਾ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮਕਾਜ ਲਈ ਰਾਬਤਾ ਨਾ ਕਰਨ ਅਤੇ ਜੇਕਰ ਬਾਬੂ ਸਿੰਘ ਪੰਜਾਵਾ ਆਪਣੇ ਆਪ ਨੂੰ ਕਮਿਸ਼ਨ ਦਾ ਮੈਂਬਰ ਦੱਸ ਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕਮਿਸ਼ਨ ਨੂੰ ਕੀਤੀ ਜਾਵੇ ਤਾਂ ਜੋ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

  • Share this:
  • Facebook share img
  • Twitter share img
  • Linkedin share img
ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿਸੀਲ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਹੀ ਹੈ।

ਚੇਅਰਪਰਸਨ ਨੇ ਪ੍ਰੈਸ ਬਿਆਨ 'ਚ ਦੱਸਿਆ ਕਿ ਬਾਬੂ ਸਿੰਘ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿ: ਲੰਬੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਦਫਤਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਪੰਜਾਬ ਦੇ ਹੁਕਮ ਪਿੱਠ ਅੰਕਣ ਨੰ: 8/92/2005-ਭਸ2/1054/59 ਮਿਤੀ 06-08-2015 ਰਾਹੀਂ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਸੀ, ਪਰ ਪੰਜਾਵਾ ਖਿਲਾਫ਼ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਪੰਜਾਹ ਹਜ਼ਾਰ ਰਿਸ਼ਵਤ ਲੈਣ ਕਰਕੇ ਮੁਕੱਦਮਾ ਨੰ: 21 ਮਿਤੀ 27-10-2017 ਅਧੀਨ ਧਾਰਾ 7,13(2) ਪੀ.ਸੀ. ਐਕਟ-1988 ਤਹਿਤ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 4(2)(ਐਫ) ਅਧੀਨ ਪਿੱਠ ਅੰਕਣ ਨੰ: 8/75/2017 ਭਸ6/69-700 ਮਿਤੀ 13-3-2019 ਰਾਹੀਂ ਬਾਬੂ ਸਿੰਘ ਪੰਜਾਵਾ ਨੂੰ ਪੰਜਾਬ ਐਸ.ਸੀ. ਕਮਿਸ਼ਨ ਵਿੱਚ ਗ਼ੈਰ ਸਰਕਾਰੀ ਮੈਂਬਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪ੍ਰੰਤੂ ਕਮਿਸ਼ਨ ਦੇ ਨੋਟਿਸ ਵਿੱਚ ਆਇਆ ਹੈ ਕਿ ਬਾਬੂ ਸਿੰਘ ਪੰਜਾਵਾ ਅਜੇ ਵੀ ਆਪਣੇ ਆਪ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਦੱਸ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਬੂ ਸਿੰਘ ਪੰਜਾਵਾ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮਕਾਜ ਲਈ ਰਾਬਤਾ ਨਾ ਕਰਨ ਅਤੇ ਜੇਕਰ ਬਾਬੂ ਸਿੰਘ ਪੰਜਾਵਾ ਆਪਣੇ ਆਪ ਨੂੰ ਕਮਿਸ਼ਨ ਦਾ ਮੈਂਬਰ ਦੱਸ ਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕਮਿਸ਼ਨ ਨੂੰ ਕੀਤੀ ਜਾਵੇ ਤਾਂ ਜੋ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

First published: February 13, 2020, 5:36 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading