ਅਸ਼ਫਾਕ ਢੁੱਡੀ
ਅੱਜ ਸ੍ਰੀ ਮੁਕਤਸਰ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਅੱਗੇ ਬਹੁਜਨ ਸਮਾਜ ਪਾਰਟੀ ਦੇ ਸਮੂਹ ਮਜ਼ਦੂਰ ਵਰਗ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਪਹੁੰਚੇ। ਬੁਲਾਰਿਆਂ ਨੇ ਦੱਸਿਆ ਕਿ ਅੱਜ ਦੀ ਮਹਿੰਗਾਈ ਨੂੰ ਦੇਖਦੇ ਹੋਏ ਗ਼ਰੀਬ ਮਜ਼ਦੂਰ ਵਰਗ ਦੀ ਦਿਹਾੜੀ ਘੱਟੋ ਘੱਟ 700 ਰੁਪਏ ਅਤੇ ਝੋਨੇ ਦੀ ਲਵਾਈ 6000 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਜਾਵੇ ਅਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਨਹੀਂ ਮਿਲਦੀਆਂ ਤਾਂ ਉਹ ਪ੍ਰਾਈਵੇਟ ਫੈਕਟਰੀਆਂ ਅਤੇ ਦੁਕਾਨਾਂ ਉਤੇ ਸੱਤ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਨੌਕਰੀ ਕਰਦੇ ਹਨ।
ਉਨ੍ਹਾਂ ਦੀ ਘੱਟੋ ਘੱਟ ਤਨਖ਼ਾਹ 15000 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਕਿਸੇ ਵੀ ਮਜ਼ਦੂਰ ਦੀ ਫੈਕਟਰੀ ਜਾਂ ਦੁਕਾਨ ਉਤੇ ਕੰਮ ਕਰਨ ਸਮੇਂ ਮੌਤ ਹੋ ਜਾਂਦੀ ਤਾਂ ਉਸ ਨੂੰ ਸਰਕਾਰ ਵੱਲੋਂ ਘੱਟੋ ਘੱਟ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਨ੍ਹਾਂ ਅਨੇਕਾਂ ਮੰਗਾਂ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਦੇ ਵਰਕਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਇਸ ਸਮੇਂ ਕੁਲਦੀਪ ਸਿੰਘ ਸਰਦੂਲਗੜ੍ਹ ਇੰਚਾਰਜ ਬਸਪਾ ਪੰਜਾਬ ਨੇ ਆਪਣੇ ਸੰਬੋਧਨ ਰਾਹੀਂ ਕਿਹਾ ਕਿ ਦਿਨੋਂ ਦਿਨ ਮਹਿੰਗਾਈ ਵਧ ਰਹੀ ਹੈ ਪਰ ਸੂਬੇ ਦੀ ਸਰਕਾਰ ਸੁੱਤੀ ਹੋਈ ਹੈ। ਮਜ਼ਦੂਰ ਦੀ ਦਿਹਾੜੀ ਲਈ ਸਰਕਾਰ ਖ਼ਾਮੋਸ਼ ਹੈ। ਮੁੱਖ ਮੰਤਰੀ ਨੇ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਸੀ ਕਿ ਹਰਾ ਪਿੰਨ ਪਹਿਲੀ ਵਾਰ ਮਜ਼ਦੂਰ ਦਿਹਾੜੀਦਾਰਾਂ ਬੇਰੁਜ਼ਗਾਰਾਂ ਲਈ ਚੱਲੇਗਾ, ਕਿੱਥੇ ਗਏ ਨੂੰ ਉਹ ਵਾਅਦੇ।
ਅੱਜ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਮੈਂ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹੈ ਕਿ ਹੁਣ ਹਰੇ ਪੈੱਨ ਦੀ ਸਿਆਹੀ ਮੁੱਕੀ ਜਾਂ ਉਸ ਦੀ ਨਿੱਬ ਟੁੱਟ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bsp, Protest, Protests