Bikram Singh Majithia news: ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਐਨਡੀਪੀਐਸ ਡਰੱਗਜ਼ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇ ਆਰਡਰ ਜਾਰੀ ਹੋ ਚੁੱਕੇ ਹਨ। ਦੋ ਲੱਖ ਦੇ ਮੁਚਲਕੇ 'ਤੇ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਵਾਉਣਾ ਪਵੇਗਾ। ਬੁਲਾਏ ਜਾਣ 'ਤੇ ਟ੍ਰਾਇਲ ਕੋਰਟ 'ਚ ਪੇਸ਼ ਹੋਣਾ ਪਵੇਗਾ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਰੁੱਧ ਪਿਛਲੀ ਪੰਜਾਬ ਕਾਂਗਰਸ ਸਰਕਾਰ ਨੇ ਦਸੰਬਰ 2021 ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (Punjab NDPS case) ਐਕਟ ਤਹਿਤ ਕੇਸ ਦਾਇਰ ਕੀਤਾ ਸੀ।
ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆਉਣਗੇ। ਅੱਜ ਸ਼ਾਮ ਤੱਕ ਪਟਿਆਲਾ ਜੇਲ੍ਹ ਤੋਂ ਹੋ ਰਿਹਾਈ ਸਕਦੀ ਹੈ। ਉਹ 24 ਫਰਵਰੀ ਤੋਂ ਜੇਲ੍ਹ 'ਚ ਬੰਦ ਹਨ। ਸਾਢੇ 5 ਮਹੀਨੇ ਬਾਅਦ ਜ਼ਮਾਨਤ ਮਿਲੀ ਹੈ। ਡਰੱਗ ਕੇਸ 'ਚ ਜੇਲ੍ਹ 'ਚ ਬੰਦ ਹਨ।
ਬਿਕਰਮ ਮਜੀਠੀਆ ਦੇ ਜ਼ਮਾਨਤ ਦੇ ਆਰਡਰ ਹੇਠ ਦਿੱਤੀ ਗਈ ਸਲਾਈਡ ਵਿੱਚ ਪੜ੍ਹ ਸਕਦੇ ਹੋ।
ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਪਿਛਲੇ ਸਾਲ 20 ਦਸੰਬਰ ਨੂੰ ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਅਤੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ। ਮਜੀਠੀਆ ਨੇ ਵੋਟਿੰਗ ਤੋਂ ਬਾਅਦ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ 'ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਮਜੀਠੀਆ, ਜੋ ਅਕਾਲੀ ਦਲ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਲੇ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਹਨ। ਉਨ੍ਹਾਂ ਨੇ 20 ਫਰਵਰੀ ਨੂੰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜੀ ਸੀ, ਜਿੱਥੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਲੜ ਰਹੇ ਹਨ। ਪਰ ਦੋਹੇ ਹਾਰ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bikram Singh Majithia, High court, Punjab And Haryana High Court, Shiromani Akali Dal