ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ 'ਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

News18 Punjabi | News18 Punjab
Updated: February 23, 2021, 9:22 PM IST
share image
ਬਲਬੀਰ ਸਿੰਘ ਸਿੱਧੂ ਨੇ ਭੀੜ ਵਾਲੇ ਇਲਾਕਿਆਂ 'ਚ ਐਮਰਜੈਂਸੀ ਸੇਵਾਵਾਂ ਦੇਣ ਲਈ 22 ਐਂਬੂਲੈਂਸਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਹੁਣ ਸਾਰੇ ਸ਼ਹਿਰਾਂ ਤੇ ਪਿੰਡਾਂ ਨੂੰ ਕਵਰ ਕਰਨ ਲਈ ਸਿਹਤ ਵਿਭਾਗ ਅਧੀਨ ਕੁੱਲ 422 ਐਂਬੂਲੈਂਸਾਂ (photo: facebook balbir sidhu)

ਹੁਣ ਸਾਰੇ ਸ਼ਹਿਰਾਂ ਤੇ ਪਿੰਡਾਂ ਨੂੰ ਕਵਰ ਕਰਨ ਲਈ ਸਿਹਤ ਵਿਭਾਗ ਅਧੀਨ ਕੁੱਲ 422 ਐਂਬੂਲੈਂਸਾਂ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਸਹਿਰਾਂ ਦੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਪੰਜਾਬ ਦੇ ਹਰੇਕ ਜ਼ਿਲੇ ਲਈ 22 ਛੋਟੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਇਹ ਐਂਬੂਲੈਂਸਾਂ 108 ਹੈਲਪ ਲਾਈਨ ਅਧੀਨ ਚੱਲਣ ਵਾਲੀਆਂ ਐਂਬੂਲੈਂਸਾਂ ਤੋਂ ਇਲਾਵਾ ਚੱਲਣਗੀਆਂ। ਇਹ ਛੋਟੀਆਂ ਤੰਗ ਗਲੀਆਂ ਵਿਚ ਮਰੀਜਾਂ ਲਈ ਤੁਰੰਤ ਐਮਰਜੈਂਸੀ ਸੇਵਾਵਾਂ ਯਕੀਨੀ ਬਣਾਉਣ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨਾਂ ਕਿਹਾ ਕਿ ਹਰੇਕ ਵੈਨ ਵਿਚ ਮਰੀਜਾਂ ਅਤੇ ਡਰਾਈਵਰਾਂ ਤੋਂ ਇਲਾਵਾ 5 ਸਹਾਇਕ ਹੋਣਗੇ ਜਿਸ ਨਾਲ ਸਹਿਰ ਦੇ ਭੀੜ ਵਾਲੇ ਇਲਾਕਿਆਂ ਵਿੱਚ ਆਸਾਨੀ ਨਾਲ ਪਹੁੰਚ ਕੀਤੀ ਜਾ ਸਕੇਗੀ।

ਉਨਾਂ ਅੱਗੇ ਕਿਹਾ ਕਿ ਇਹ ਐਂਬੂਲੈਂਸ ਸਾਰੇ ਜਰੂਰੀ ਉਪਕਰਣਾਂ ਨਾਲ ਲੈਸ ਹੋਵੇਗੀ ਜਿਸ ਵਿੱਚ ਸਟ੍ਰੈਚਰ ਕਮ ਟਰਾਲੀ, ਮੈਡੀਕਲ ਕਿੱਟ ਬਾਕਸ, ਆਕਸੀਜਨ ਸਿਲੰਡਰ ਸਮੇਤ ਲੋੜੀਂਦੀ ਰੌਸ਼ਨੀ ਅਤੇ ਅਨਾਊਸਮੈਂਟ ਸਿਸਟਮ ਦੀ ਵਿਵਸਥਾ ਹੋਵੇਗੀ।
ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਨੇ ਪਿਛਲੇ ਇੱਕ ਸਾਲ ਦੌਰਾਨ 180 ਐਂਬੂਲੈਂਸਾਂ ਦੀ ਖਰੀਦ ਕੀਤੀ ਹੈ ਅਤੇ ਸਾਰੇ 22 ਜ਼ਿਲਿਆਂ ਦੀਆਂ ਆਪਣੀਆਂ ਏਐਲਐਸ ਐਂਬੂਲੈਂਸਾਂ (ਐਡਵਾਂਸ ਲਾਈਫ ਸਪੋਰਟ) ਹਨ ਜੋ ਪੂਰੀ ਤਰਾਂ ਨਾਲ ਜ਼ਿੰਦਗੀ ਬਚਾਉਣ ਵਾਲੇ ਉਪਕਰਣਾਂ ਵੈਂਟੀਲੇਟਰ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸੱਕਸ਼ਨ ਮਸੀਨ, ਨੇਬੂਲਾਈਜਰਜ ਨਾਲ ਤਿਆਰ ਹਨ।

ਉਨਾਂ ਕਿਹਾ ਕਿ ਹੁਣ ਸਿਹਤ ਵਿਭਾਗ ਕੋਲ ਸਹਿਰਾਂ ਅਤੇ ਪਿੰਡਾਂ ਦੇ ਸਾਰੇ ਖੇਤਰਾਂ ਨੂੰ ਕਵਰ ਕਰਨ ਲਈ ਕੁੱਲ 422 ਐਂਬੂਲੈਂਸਾਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਮਹਾਂਮਾਰੀ ਦੌਰਾਨ ਗੰਭੀਰ ਮਰੀਜਾਂ ਨੂੰ ਸਮੇਂ ਸਿਰ ਸਿਹਤ ਸੰਸਥਾਵਾਂ ਤੱਕ ਲਿਜਾਉਣ ਲਈ ਮਦਦਗਾਰ ਸਾਬਤ ਹੋਈਆਂ। ਉਨਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪਾਜ਼ੇਟਿਵ ਮਰੀਜਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ, ਇਨਾਂ ਨਵੀਆਂ ਐਂਬੂਲੈਂਸਾਂ ਨਾਲ ਮਹਾਂਮਾਰੀ ਵਿਰੁੱਧ ਲੜਾਈ ਲਈ ਹੋਰ ਬਲ ਮਿਲੇਗਾ।

ਸ. ਸਿੱਧੂ ਨੇ ਕਿਹਾ ਕਿ ਸੂਬੇ ਵਿਚ ਇਹ ਐਂਬੂਲੈਂਸ ਰਣਨੀਤਕ ਥਾਵਾਂ ‘ਤੇ ਮੌਜੂਦ ਹਨ ਅਤੇ ਇਹ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਐਮਰਜੈਂਸੀ ਦੀ ਸਥਿਤੀ ਵਿਚ ਇਹ ਐਂਬੂਲੈਂਸਾਂ ਸਹਿਰੀ ਖੇਤਰਾਂ ਵਿਚ 20 ਮਿੰਟ ਦੇ ਅੰਦਰ ਅੰਦਰ ਪਹੁੰਚ ਜਾਣ।
Published by: Ashish Sharma
First published: February 23, 2021, 9:21 PM IST
ਹੋਰ ਪੜ੍ਹੋ
ਅਗਲੀ ਖ਼ਬਰ