• Home
  • »
  • News
  • »
  • punjab
  • »
  • BALJIT DADUWAL SERIOUS BLAME AGAINST SHIROMANI COMMITTEE PRESIDENT DHAMI

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਿੱਲੀ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਗੁਰੂ ਦੀ ਹੋਈ ਬੇਅਦਬੀ ਦਾ ਮੁੱਖ ਦੋਸ਼ੀ: ਦਾਦੂਵਾਲ

(ਫਾਇਲ ਫੋਟੋ)

  • Share this:
    Munish Garg

    ''ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਵੇਲੇ ਬਾਦਲ ਦਲ ਵਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਕੀਤੀ ਗਈ ਹੈ, ਇਸ ਨੇ ਸਿੱਖ ਜਗਤ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਦੀ ਹੋਈ ਇਸ ਬੇਅਦਬੀ ਦਾ ਮੁੱਖ ਦੋਸ਼ੀ ਹੈ ਜਿਸ ਨੇ ਬਾਦਲ ਦਲ ਦਾ ਪ੍ਰਧਾਨ ਬਣਾਉਣ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦਾ ਅਦਬ ਸਤਿਕਾਰ ਵੀ ਕਾਇਮ ਨਹੀਂ ਰੱਖਿਆ। ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ ਨੂੰ ਕਬੂਲਦਿਆਂ ਪ੍ਰਧਾਨ ਧਾਮੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।''

    ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨੂੰ ਇੱਕ ਲਿਖਤੀ ਪ੍ਰੈਸਨੋਟ ਜਾਰੀ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਇਤਿਹਾਸ ਵਿਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੁਖਆਸਨ ਤੋਂ ਬਾਅਦ ਬਿਨਾਂ ਹਜ਼ੂਰੀ ਤੋਂ ਵੋਟਿੰਗ ਹੋਈ ਅਤੇ ਉਸ ਵਿਚ ਭਾਰੀ ਪੁਲਿਸ ਬਲ ਦੀ ਮੱਦਦ ਨਾਲ ਪ੍ਰਧਾਨ ਚੁਣਿਆ ਗਿਆ।

    ਐਸੇ ਪ੍ਰਧਾਨ ਨੂੰ ਸਿੱਖ ਪੰਥ ਵੱਲੋਂ ਕਤਈ ਮਾਨਤਾ ਪ੍ਰਾਪਤ ਨਹੀਂ ਹੋਵੇਗੀ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਅੱਜ ਤੱਕ 40 ਵਾਰ ਪ੍ਰਧਾਨਗੀ ਦੀ ਚੋਣ ਹੋਈ ਹੋ ਸਕਦੀ ਹੈ ਪਰ ਹਰ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਦੇ ਵਿੱਚ ਪ੍ਰਧਾਨ ਦੀ ਚੋਣ ਹੁੰਦੀ ਰਹੀ ਤੇ ਪ੍ਰਧਾਨ ਚੁਣਿਆ ਜਾਂਦਾ ਰਿਹਾ। ਇਹ ਪਹਿਲੀ ਵਾਰ ਹੋਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖਆਸਨ ਤੋਂ ਬਾਅਦ ਹਜ਼ੂਰੀ ਤੋਂ ਬਿਨਾਂ ਮਨਮਰਜ਼ੀ ਨਾਲ ਵੋਟਿੰਗ ਕੀਤੀ ਗਈ।

    ਇਸ ਮੌਕੇ ਦੀਆਂ ਜੋ ਵੀਡੀਓ ਵਾਇਰਲ ਹੋਈਆਂ ਹਨ, ਇਸ ਨਾਲ ਸਿੱਖ ਜਗਤ ਵਿਚ ਭਾਰੀ ਨਿਰਾਸ਼ਾ ਫੈਲੀ ਹੈ। ਇਸ ਸਾਰੇ ਘਟਨਾਕ੍ਰਮ ਦੇ ਨਾਲ ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਭਾਰੀ ਢਾਅ ਲੱਗੀ ਹੈ ਤੇ ਇਸ ਲਈ ਬਾਦਲ ਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਿੱਧੇ ਤੌਰ ਉਤੇ ਜ਼ਿੰਮੇਵਾਰ ਹੈ।

    ਸਿੱਖ ਜਗਤ ਨੂੰ ਇਨ੍ਹਾਂ ਲੋਕਾਂ ਤੋਂ ਇਸ ਹੋਈ ਬੇਅਦਬੀ ਦਾ ਜਵਾਬ ਮੰਗਣਾ ਚਾਹੀਦਾ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਦਿੱਲੀ ਕਮੇਟੀ ਜਨਰਲ ਹਾਊਸ ਦੀ ਦੁਬਾਰਾ ਮੀਟਿੰਗ ਬੁਲਾ ਕੇ ਮੁੜ ਪ੍ਰਧਾਨਗੀ ਦੀ ਚੋਣ ਹੋਣੀ ਚਾਹੀਦੀ ਹੈ ਤੇ ਬੇਅਦਬੀ ਦੇ ਦੋਸ਼ੀਆਂ ਉੱਪਰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
    Published by:Gurwinder Singh
    First published: