Bambiha Gang Took Responsibility Ror Sandeep Bishnoi's Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਗੈਂਗ ਵਾਰ ਵੱਧਦੀ ਜਾ ਰਹੀ ਹੈ। ਹਾਲਾਂਕਿ ਪੰਜਾਬ ਸਰਕਾਰ ਇਸ ਉੱਪਰ ਕਾਬੂ ਪਾਉਣ ਵਿੱਚ ਜੁੱਟੀ ਹੋਈ ਹੈ। ਦੱਸ ਦੇਈਏ ਕਿ ਬੀਤੇ ਦਿਨ ਰਾਜਸਥਾਨ ਦੇ ਨਾਗੌਰ 'ਚ ਦਿਨ ਦਿਹਾੜੇ ਗੈਂਗਸਟਰ ਸੰਦੀਪ ਬਿਸ਼ਨੋਈ (Sandeep Bishnoi) ਨੂੰ ਸ਼ਰੇਆਮ ਗੋਲਿਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਦੌਰਾਨ ਉਸਨੂੰ 9 ਗੋਲਿਆਂ ਲੱਗੀਆਂ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਚੁੱਕੀ ਹੈ।
ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਲਿਖ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕੰਮ ਤਾਂ ਹੋ ਗਿਆ। ਸਾਡੇ ਸ਼ੇਰ ਭਰਾਵਾਂ ਨੇ ਇਹ ਕੰਮ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦੀ ਵੀ ਇਹੀ ਹਾਲਤ ਹੋਵੇਗੀ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਹਨ।
ਕਾਬਿਲੇਗੌਰ ਹੈ ਕਿ ਇਸ ਸਮੇਂ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ 'ਚ ਲੁਕਿਆ ਹੋਇਆ ਹੈ। ਇਸ ਕਤਲ ਤੋਂ ਪਹਿਲਾਂ ਬੰਬੀਹਾ ਗੈਂਗ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਂ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ ਸੀ। ਜੇਕਰ ਹੁਣ ਨਾਂ ਜੁੜ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bambiha, Gangster, Lawrence Bishnoi, Punjab, Sandeep, Sidhu Moosewala