ਬਰਗਾੜੀ ਇਨਸਾਫ਼ ਮੋਰਚਾ ਸਮਾਪਤ ਕਰਨ ਦੀ ਤਿਆਰੀ, ਸਰਕਾਰ ਤੇ ਪ੍ਰਬੰਧਕਾਂ ਵਿਚ ਸਮਝੌਤਾ!

Gurwinder Singh
Updated: December 6, 2018, 9:25 PM IST
ਬਰਗਾੜੀ ਇਨਸਾਫ਼ ਮੋਰਚਾ ਸਮਾਪਤ ਕਰਨ ਦੀ ਤਿਆਰੀ, ਸਰਕਾਰ ਤੇ ਪ੍ਰਬੰਧਕਾਂ ਵਿਚ ਸਮਝੌਤਾ!
Gurwinder Singh
Updated: December 6, 2018, 9:25 PM IST
ਬੇਅਦਬੀ ਕਾਂਡ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਲਾਇਆ ਗਿਆ ਬਰਗਾੜੀ ਇਨਸਾਫ਼ ਮੋਰਚਾ ਹੁਣ ਛੇਤੀ ਹੀ ਸਮਾਪਤ ਹੋਣ ਜਾ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਮੋਰਚੇ ਨੂੰ ਐਤਵਾਰ ਖ਼ਤਮ ਕਰਨ ਬਾਰੇ ਵਿਚਾਰ-ਚਰਚਾ ਹੋ ਸਕਦੀ ਹੈ। ਇਹ ਵੀ ਚਰਚਾ ਹੈ ਕਿ ਮੋਰਚੇ ਦੇ ਪ੍ਰਬੰਧਕਾਂ ਅਤੇ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਮੁਤਾਬਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ ਸਰਕਾਰ ਦੇ ਨੁਮਾਇੰਦੇ ਅੱਠ ਤਰੀਕ ਨੂੰ ਉਨ੍ਹਾਂ ਕੋਲ ਆਉਣਗੇ ਅਤੇ ਮੋਰਚੇ ਬਾਰੇ ਅੰਤਮ ਫੈਸਲਾ ਲਿਆ ਜਾ ਸਕਦਾ ਹੈ।

ਬਰਗਾੜੀ ਇਨਸਾਫ਼ ਮੋਰਚੇ ਦੀਆਂ ਤਿੰਨ ਮੁੱਖ ਮੰਗਾਂ ਸਨ। ਸਭ ਤੋਂ ਪਹਿਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਦੂਜੀ ਮੰਗ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਤੀਜੀ ਮੰਗ ਸਜ਼ਾ ਪੂਰੀ ਕਰ ਚੁੱਕੇ ਪਰ ਹਾਲੇ ਤੱਕ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਅਤੇ ਇਸੇ ਮਹੀਨੇ ਹੀ ਬੇਅਦਬੀਆਂ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਬਰਗਾੜੀ ਅਤੇ ਕੋਟਕਪੂਰਾ ਵਿੱਚ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਸ਼ੁਰੂ ਵਿਚ ਇਨਸਾਫ਼ ਮੋਰਚੇ ਦੀ ਸਭ ਤੋਂ ਵੱਡੀ ਮੰਗ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਜਾਵੇ। ਕੈਪਟਨ ਸਰਕਾਰ ਨੇ ਰਿਪੋਰਟ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰ ਕੇ ਕਾਰਵਾਈ ਦਾ ਐਲਾਨ ਵੀ ਕਰ ਦਿੱਤਾ ਸੀ। ਸਰਕਾਰ ਨੇ ਉਸ ਤੋਂ ਪਹਿਲਾਂ 9 ਪੁਲਿਸ ਅਧਿਕਾਰੀਆਂ ਦੇ ਨਾਂ ਪਹਿਲਾਂ ਤੋਂ ਬਾਜਾਖਾਨਾ ਵਿਚ ਦਰਜ ਐਫਆਈਆਰ ਵਿਚ ਜੋੜ ਦਿੱਤੇ ਸਨ ਤੇ ਇਕ ਹੋਰ ਕੇਸ ਅਣਪਛਾਤੇ ਵਿਅਕਤੀਆਂ ਵਿਰੁੱਧ ਕੋਟਕਪੂਰਾ ਵਿਚ ਦਰਜ ਕਰ ਦਿੱਤਾ ਸੀ। ਸਰਕਾਰ ਵੱਲੋਂ ਕਾਰਵਾਈ ਕਰਨ ਵਿਚ ਦੇਰੀ ਕਾਰਨ ਪੁਲਿਸ ਅਧਿਕਾਰੀ ਹਾਈ ਕੋਰਟ ਪਹੁੰਚ ਗਏ ਤੇ ਆਪਣੇ ਵਿਰੁੱਧ ਕਾਰਵਾਈ ਅਤੇ ਕਮਿਸ਼ਨ ਦੀ ਰਿਪੋਰਟ ’ਤੇ ਸਟੇਅ ਪ੍ਰਾਪਤ ਕਰ ਲਿਆ। ਸਰਕਾਰ ਵੱਲੋਂ ਸਟੇਅ ਖਤਮ ਕਰਵਾਉਣ ਲਈ ਚਾਰਾਜੋਈ ਕਰਨ ਦੀਆਂ ਰਿਪੋਰਟਾਂ ਹਨ।
First published: December 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...