ਬੀਤੇ ਦਿਨੀਂ ਬਰਨਾਲਾ ਦੇ ਪਿੰਡ ਕਲਾਲਾ ਵਿਖੇ ਪਰਾਲੀ ਦੀ ਅੱਗ ਬੁਝਾਉਣ ਗਈ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਅਧਿਕਾਰੀਆਂ ਨੂੰ ਘੇਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜ਼ਿਲ੍ਹੇ ਦੇ ਮਹਿਲ ਕਲਾਂ ਥਾਣੇ ਵਿਚ 125 ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਸ਼ਿਕਾਇਤ ਫਾਇਰ ਬ੍ਰਿਗੇਡ ਦੇ ਡਰਾਈਵਰ ਰਜਿੰਦਰ ਸਿੰਘ ਦੇ ਬਿਆਨਾਂ ਉਤੇ ਦਰਜ ਕੀਤੀ ਗਈ ਹੈ।
ਪੁਲਿਸ ਨੇ 69 ਨੰਬਰ ਐਫਆਈਆਰ ਦਰਜ ਕੀਤੀ ਹੈ, ਜਿਸ ਤਹਿਤ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਧਾਰਾ 353, 341 ਅਤੇ 188 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬਿਨਾਂ ਕਿਸੇ ਦਾ ਨਾਂ ਲਿਖੇ ਅਣਪਛਾਤੇ ਉਤੇ ਪਰਚਾ ਦਰਜ ਕੀਤਾ ਹੈ।
ਦੱਸ ਦਈਏ ਕਿ ਬੀਤੇ ਦਿਨ ਬਰਨਾਲਾ ਦੇ ਪਿੰਡ ਕਲਾਲਾ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਆਈ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਕਿਸਾਨਾਂ ਨੇ ਕਬਜ਼ੇ 'ਚ ਲਿਆ ਸੀ। ਇਸ ਦੌਰਾਨ ਕਿਸਾਨਾਂ ਨੇ ਖੁਦ ਗੱਡੀ ਚਲਾ ਕੇ ਗੁਰੂ ਘਰ ਵਿੱਚ ਖੜ੍ਹੀ ਕਰ ਦਿੱਤੀ ਸੀ। ਇਸ ਮੌਕੇ ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਨੇ ਉਥੇ ਹੀ ਬਿਠਾ ਲਿਆ ਸੀ। ਦੂਜੇ ਪਾਸੇ ਕਿਸਾਨਾਂ ਨੇ ਤਰਕ ਦਿੱਤਾ ਸੀ ਕਿ ਉਨ੍ਹਾਂ ਕੋਲ ਪਰਾਲੀ ਨੂੰ ਅੱਗ ਲਾਉਣ ਦੇ ਸਿਵਾਏ ਹੋਰ ਕੋਈ ਚਾਰਾ ਨਹੀਂ। ਸਰਕਾਰ ਇਹ ਸਭ ਜਾਣਦੀ ਹੋਈ ਵੀ ਮਸਲੇ ਦੇ ਹੱਲ ਦੀ ਥਾਂ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Fir, Punjab farmers, Punjab Police