ਆਸ਼ੀਸ਼ ਸ਼ਰਮਾ
ਬਰਨਾਲਾ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਉਤੇ ਸਾਂਝਾ ਅਧਿਆਪਕ ਮੋਰਚਾ ਬਰਨਾਲਾ ਵੱਲੋਂ ਅੱਜ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਰਥੀ ਸਾੜ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਾਂਝਾ ਅਧਿਆਪਕ ਮੋਰਚੇ ਵਿਚ ਵੱਖ ਵੱਖ ਜਥੇਬੰਦੀਆਂ ਦੇ ਅਧਿਆਪਕ ਆਗੂਆਂ ਤੇ ਅਧਿਆਪਕਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਅਧਿਆਪਕਾਂ ਦੀ ਮੁੱਖ ਮੰਗ ਹੈ ਕਿ ਅਧਿਆਪਕਾਂ ਉਤੇ ਆਨਲਾਈਨ ਪੜ੍ਹਾਈ ਦੇ ਵਾਧੂ ਬੋਝ ਨੂੰ ਬੰਦ ਕੀਤਾ ਜਾਵੇ। ਅਧਿਆਪਕਾਂ ਦਾ ਤਰਕ ਹੈ ਕਿ ਆਨਲਾਈਨ ਪੜ੍ਹਾਈ ਗ਼ੈਰ ਮਨੋਵਿਗਿਆਨਕ ਕਾਰਜ ਹੈ ਜਦ ਸਕੂਲ ਖੁੱਲ੍ਹ ਗਏ ਹਨ ਤਾਂ ਖੁੱਲ੍ਹੇ ਸਕੂਲਾਂ ਵਿਚ ਇਸ ਪੜ੍ਹਾਈ ਨੂੰ ਬੰਦ ਕੀਤਾ ਜਾਵੇ।
ਅਧਿਆਪਕਾਂ ਨੇ ਸਿੱਖਿਆ ਸਕੱਤਰ ਉਤੇ ਦੋਸ਼ ਲਾਇਆ ਕਿ ਉਹ ਸਿੱਖਿਆ ਦੇ ਪੱਧਰ ਦਾ ਸਿਆਸੀਕਰਨ ਕਰ ਰਹੇ ਹਨ। ਇਸ ਮੌਕੇ ਅਧਿਆਪਕਾਂ ਨੇ ਦੱਸਿਆ ਕਿ ਅਸੀਂ ਆਪਣੀਆਂ ਮੰਗਾਂ ਲਈ ਸੰਘਰਸ਼ ਸਕੂਲ ਟਾਈਮ ਤੋਂ ਬਾਅਦ ਹੀ ਕਰ ਰਹੇ ਹਾਂ ਜੋ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਹ ਸਕੂਲ ਟਾਈਮ ਤੋਂ ਬਾਅਦ ਹੀ ਕਰ ਰਹੇ ਹਨ ਤਾਂ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ।
ਅਧਿਆਪਕਾਂ ਇਹ ਵੀ ਦੱਸਿਆ ਕਿ ਹੋਰ ਜੋ ਦਫ਼ਤਰੀ ਕੰਮਕਾਜ ਡਾਕ ਜਾਂ ਆਨਲਾਈਨ ਕੰਮ ਹਨ, ਉਹ ਬੰਦ ਕੀਤੇ ਹੋਏ ਹਨ। ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਦੀ ਮੁੱਖ ਮੰਗ ਹੈ। ਇਸ ਤੋਂ ਇਲਾਵਾ ਪੇ ਕਮਿਸ਼ਨ ਲਾਗੂ ਕਰਨਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨਾ, ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ ਜਿਨ੍ਹਾਂ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਪੱਧਰ ਉਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੰਗਾਂ ਮਨਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਦੇ ਮੈਦਾਨ ਵਿੱਚ ਹੈ।
ਇਸ ਮੌਕੇ ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਸਿੱਖਿਆ ਸਕੱਤਰ ਵੱਲੋਂ ਇਸ ਤਰ੍ਹਾਂ ਦੀਆਂ ਮਨਮਾਨੀਆਂ ਬੰਦ ਨਾ ਕੀਤੀਆਂ ਤਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਪਣੀਆਂ ਇਨ੍ਹਾਂ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਹੋਰ ਵੀ ਤਿੱਖੇ ਸੰਘਰਸ਼ ਦਾ ਬਿਗਲ ਵਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agitation, Punjab government, TEACHER