Home /News /punjab /

ਬਰਨਾਲਾ CIA ਪੁਲਿਸ ਨੇ ਕਿਲੋ ਤੋਂ ਵੱਧ ਅਫੀਮ ਸਮੇਤ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਮੈਂਬਰ ਕਾਬੂ

ਬਰਨਾਲਾ CIA ਪੁਲਿਸ ਨੇ ਕਿਲੋ ਤੋਂ ਵੱਧ ਅਫੀਮ ਸਮੇਤ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਮੈਂਬਰ ਕਾਬੂ

ਬਰਨਾਲਾ ਵਿਖੇ ਕਿਲੋ ਤੋਂ ਵੱਧ ਅਫੀਮ ਸਮੇਤ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਮੈਂਬਰ ਗ੍ਰਿਫ਼ਤਾਰ, ਨਾਲ ਬਰਾਮਦ ਕੀਤੀ ਅਫੀਮ।

ਬਰਨਾਲਾ ਵਿਖੇ ਕਿਲੋ ਤੋਂ ਵੱਧ ਅਫੀਮ ਸਮੇਤ ਸਾਬਕਾ ਸਰਪੰਚ ਤੇ ਮੌਜੂਦਾ ਪੰਚਾਇਤ ਮੈਂਬਰ ਗ੍ਰਿਫ਼ਤਾਰ, ਨਾਲ ਬਰਾਮਦ ਕੀਤੀ ਅਫੀਮ।

Two arrested with opium- ਬਰਨਾਲਾ ਸੀਆਈਏ ਪੁਲਿਸ ਨੇ ਦੋ ਕਿਲੋ ਤੋਂ ਵੱਧ ਅਫੀਮ ਦੇ ਨਾਲ ਦੋ ਸ਼ਖਸ ਗ੍ਰਿਫ਼ਤਾਰ ਕੀਤੇ ਹਨ। ਮੁਲਜ਼ਮਾਂ ਵਿੱਚ ਇੱਕ ਸਾਬਕਾ ਸਰਪੰਚ ਅਤੇ ਦੂਜਾ ਮੌਜੂਦਾ ਪੰਚਾਇਤ ਮੈਂਬਰ ਹੈ।

 • Share this:
  ਬਰਨਾਲਾ : ਸੀਆਈਏ ਪੁਲਿਸ ਨੇ ਸਾਬਕਾ ਸਰਪੰਚ ਅਤੇ ਮੌਜੂਦਾ ਪੰਚਾਇਤ ਮੈਂਬਰ ਨੂੰ 2 ਕਿਲੋ 20 ਗ੍ਰਾਮ ਅਫੀਮ ਸਮੇਤ ਕਾਬੁੂ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਦੋਨਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਪੀ ਅਨਿਲ ਕੁਮਾਰ ਨੇ ਦੱਸਿਆ ਕਿ ਬਰਨਾਲਾ ਸੀਆਈਏ ਪੁਲਿਸ ਅਤੇ ਨਾਰਕੋਟਿਕ ਸੈੱਲ ਨੂੰ ਕਿਸੇ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਜਵੰਧਾ ਪਿੰਡੀ ਦਾ ਸਾਬਕਾ ਸਰਪੰਚ ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਪਿੰਡ ਦਾ ਮੌਜੂਦਾ ਪੰਚਾਇਤ ਮੈਂਬਰ ਪਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੇਚਦਾ ਸੀ, ਜਿਸ ਤੋਂ ਬਾਅਦ ਪੁਲਸ ਨੇ ਨਾਕਾਬੰਦੀ ਕਰ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ 1 ਕਿਲੋ 20 ਗ੍ਰਾਮ ਅਫੀਮ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਹੋਰ ਪੁੱਛਗਿੱਛ ਕਰਨ 'ਤੇ ਮੁਲਜ਼ਮਾਂ ਦੇ ਟਿਕਾਣੇ ਤੋਂ 1 ਕਿਲੋਗ੍ਰਾਮ ਹੋਰ ਅਫੀਮ ਬਰਾਮਦ ਕੀਤੀ ਅਤੇ ਇਸ ਤਰ੍ਹਾਂ ਦੋਵਾਂ ਮੁਲਜ਼ਮਾਂ ਕੋਲੋਂ ਕੁੱਲ 2 ਕਿਲੋ 20 ਗ੍ਰਾਮ ਅਫੀਮ ਬਰਾਮਦ ਹੋਈ।

  ਐਸਪੀ ਬਰਨਾਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਸਾਬਕਾ ਸਰਪੰਚ ਮਨਦੀਪ ਸਿੰਘ ਦੀ ਮਾਤਾ ਪਿੰਡ ਦੀ ਮੌਜੂਦਾ ਸਰਪੰਚ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਗਿਆ ਹੈ ਅਤੇ ਰਿਮਾਂਡ ਦੌਰਾਨ ਪੁਲੀਸ ਨੂੰ ਹੋਰ ਸਮੱਗਲਰਾਂ ਦੇ ਹੱਥ ਵੀ ਆਉਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਾਬਕਾ ਸਰਪੰਚ ਮਨਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਤਿੰਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਕੁੱਟਮਾਰ ਤੇ ਖਣਨ ਤੇ ਮਾਈਨਿੰਗ ਸਬੰਧੀ ਕੇਸ ਦਰਜ ਹਨ।

  ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾ ਥਾਣਾ ਧਨੌਲਾ 'ਚ ਗ੍ਰਿਫਤਾਰ ਕੀਤੇ ਗਏ ਦੂਜੇ ਦੋਸ਼ੀ ਮੌਜੂਦਾ ਪੰਚਾਇਤ ਮੈਂਬਰ ਪਰਮਜੀਤ ਸਿੰਘ ਖਿਲਾਫ ਵੀ ਮਾਮਲਾ ਦਰਜ ਹੈ। ਐਸਪੀ ਅਨਿਲ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
  Published by:Sukhwinder Singh
  First published:

  Tags: Barnala, Drugs, Opium, Punjab Police

  ਅਗਲੀ ਖਬਰ