• Home
  • »
  • News
  • »
  • punjab
  • »
  • BARNALA COLLEGE TEACHERS IN THREE DISTRICTS STAGED A CANDLELIGHT MARCH TO PROTEST THE DEMANDS

ਮੰਗਾਂ ਨੂੰ ਲੈਕੇ ਤਿੰਨ ਜ਼ਿਲ੍ਹਿਆਂ ਦੇ ਕਾਲਜਾਂ ਦੇ ਅਧਿਆਪਕਾਂ ਨੇ ਕੈਂਡਲ ਮਾਰਚ ਕੱਢ ਕੀਤਾ ਰੋਸ ਪ੍ਰਦਰਸ਼ਨ

ਤਿੰਨ ਜ਼ਿਲ੍ਹਿਆਂ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰੋਫ਼ੈਸਰਜ ਨੇ ਪੰਜਾਬ ਸਰਕਾਰ ਤੋਂ 7ਵੇਂ ਪੇ-ਕਮਿਸਨ ਲਾਗੂ ਕਰਨ ਦੀ ਮੰਗ ਕੀਤੀ।

ਕੈਂਡਲ ਮਾਰਚ ਕੱਢ ਕੇ ਰੋਸ ਪ੍ਰਗਟਾਉਂਦੇ ਅਧਿਆਪਕ

ਕੈਂਡਲ ਮਾਰਚ ਕੱਢ ਕੇ ਰੋਸ ਪ੍ਰਗਟਾਉਂਦੇ ਅਧਿਆਪਕ

  • Share this:
ਬਰਨਾਲਾ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ ਨੇ ਕੈਂਡਲ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਤਿੰਨ ਜ਼ਿਲ੍ਹਿਆਂ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰੋਫ਼ੈਸਰਜ ਨੇ ਕੈਂਡਲ ਮਾਰਚ ਵਿੱਚ ਭਾਗ ਲਿਆ਼। ਪੰਜਾਬ ਸਰਕਾਰ ਤੋਂ 7ਵੇਂ ਪੇ-ਕਮਿਸਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।



ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਅੱਜ ਦਾ ਕੈਂਡਲ ਮਾਰਚ ਦਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵਿਰੁੱਧ ਹੈ। ਸਰਕਾਰ ਤੋਂ ਲਗਾਤਾਰ 7ਵੇਂ ਪੇ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ। ਨੇ ਕਮਿਸ਼ਨ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦਾ ਬਰਾਬਰ ਦਾ ਪੰਜਾਹ ਫ਼ੀਸਦੀ ਹਿੱਸਾ ਹੁੰਦਾ ਹੈ। ਪਰ ਪੰਜਾਬ ਸਰਕਾਰ ਇਸਤੋਂ ਕਿਨਾਰਾ ਕਰਕੇ ਲਾਰਾ ਲਗਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਕਾਲਜ ਸਿਸਟਮ ਨੂੰ ਯੂਜੀਸੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਜੇਕਰ ਯੂਜੀਸੀ ਨਾਲੋਂ ਕਾਲਜ ਅਲੱਗ ਕਰ ਦਿੱਤਾ ਤਾਂ ਅਧਿਆਪਕਾਂ ਦੀਆਂ ਤਨਖ਼ਾਹਾਂ ਵੀ ਘਟਣਗੀਆਂ, ਉਥੇ ਕਾਲਜਾਂ ਨੂੰ ਯੂਜੀਸੀ ਦੀਆਂ ਆ ਰਹੀਆਂ ਗ੍ਰਾਂਟਾਂ ਵੀ ਬੰਦ ਹੋ ਜਾਣਗੀਆਂ।



ਅੱਜ ਦੇ ਕੈਂਡਲ ਮਾਰਚ ਪ੍ਰਦਰਸ਼ਨ ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਵਲੋਂ ਹਿੱਸਾ ਲਿਆ ਗਿਆ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਉਹਨਾਂ ਦੀਆਂ ਮੰਗਾਂ ਦੇ ਹੱਲ ਦਿਖਾਈ ਨਹੀਂ ਦੇ ਰਹੇ। ਜੇਕਰ ਸਰਕਾਰ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪ੍ਰੋ.ਰਾਜਿੰਦਰ ਕੁਮਾਰ (ਏਰੀਆ ਸੈਕਟਰੀ ਪੰਜਾਬ ਅਤੇ ਚੰਡੀਗੜ੍ਹ ਕਾਲਜ਼ ਟੀਚਰਜ਼ ਯੂਨੀਅਨ)
Published by:Ashish Sharma
First published: