Home /News /punjab /

Barnala- ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ ਦੀ ਅਚਨਚੇਤ ਚੈਕਿੰਗ

Barnala- ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ ਦੀ ਅਚਨਚੇਤ ਚੈਕਿੰਗ

Barnala- ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ ਦੀ ਅਚਨਚੇਤ ਚੈਕਿੰਗ

Barnala- ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ ਦੀ ਅਚਨਚੇਤ ਚੈਕਿੰਗ

  • Share this:

ਬਰਨਾਲਾ- ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵੱਲੋਂ ਜ਼ਿਲਾ ਜੇਲ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨਾਂ ਨਾਲ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਬਰਨਾਲਾ ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਬਰਨਾਲਾ ਸ੍ਰੀ ਕਪਿਲ ਅਗਰਵਾਲ ਤੇ ਜੇਲ ਸੁਪਰਡੈਂਟ ਬਲਵੀਰ ਸਿੰਘ ਮੌਜੂਦ ਸਨ।

ਇਸ ਮੌਕੇ ਸ੍ਰੀ ਵਰਿੰਦਰ ਅਗਰਵਾਲ ਵੱਲੋਂ ਕੈਦੀਆਂ/ਹਵਾਲਾਤੀਆਂ ਤੋਂ ਉਨਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਲਾ ਸੁਣੀਆਂ ਗਈਆਂ ਅਤੇ ਸਮੱਸਿਆਵਾਂ ਦੇ ਮੌਕੇ ’ਤੇ ਹੱਲ ਦੱਸੇ ਗਏ। ਇਸ ਤੋਂ ਇਲਾਵਾਂ ਉਨਾਂ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਤੋਂ ਬਚਾਅ ਲਈ ਇਹਤਿਆਤਾਂ ਦਾ ਖਿਆਲ ਰੱਖਿਆ ਜਾਵੇ। ਜ਼ਿਲਾ ਅਤੇ ਸੈਸ਼ਨ ਜੱਜ ਵੱਲੋਂ ਜੇਲ ਬੰਦੀਆਂ ਨੂੰ ਦੱਸਿਆ ਗਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਦੀ ਜ਼ਰੂਰਤ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਸਬੰਧੀ ਦਰਖਾਸਤ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣੀ ਹੁੰਦੀ ਹੈ। ਉਨਾਂ ਵੱਲੋਂ ਜੇਲ ਸੁਪਰਡੈਂਟ ਨੂੰ ਹਦਾਇਤ ਕੀਤੀ ਗਈ ਕਿ ਜੇਲ ਵਿੱਚ ਸੈਨੇਟਾਈਜ਼ਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।ਉਨਾਂ ਜੇਲ ’ਚ ਰਸੋੋਈ ਘਰ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਖਾਣੇ ਦੀ ਚੈਕਿੰਗ ਕੀਤੀ।

ਉਨਾਂ ਹਦਾਇਤ ਕੀਤੀ ਕਿ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇ ਅਤੇ ਜੇਲ ਬੈਰਕਾਂ ਅਤੇ ਆਸ-ਪਾਸ ਦੀ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ। ਉਨਾਂ ਦੱਸਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਬੰਦੀਆਂ ਨੂੰ ਅੰਡਰਟਰਾਇਲ ਇਨਫਰਮੇਸ਼ਨ ਕਾਰਡ ਉਪਲੱਬਧ ਕਰਵਾਏ ਗਏ ਹਨ, ਜਿਸ ਤੋਂ ਉਨਾਂ ਨੂੰ ਉਨਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ।

Published by:Ashish Sharma
First published:

Tags: Barnala