• Home
 • »
 • News
 • »
 • punjab
 • »
 • BARNALA DOZENS OF FAMILIES QUIT AKALI DAL AND JOIN CONGRESS PARTY

ਬਰਨਾਲਾ: ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ

ਬਰਨਾਲਾ: ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ

ਬਰਨਾਲਾ: ਦਰਜਨ ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ: ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਰਨਾਲਾ ਦੇ ਵਾਰਡ ਨੰਬਰ-24 ਦੇ ਮੌੜ ਕੋਠੇ ਦੇ ਦਰਜਨ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।

  ਸੀਨੀ. ਕਾਂਗਰਸੀ ਆਗੂ ਬਲਕਰਨ ਸਿੰਘ ਦੀ ਪ੍ਰੇਰਨਾ ਸਕਦਾ ਮੌੜ ਕੋਠੇ ਦੇ ਜੱਗਰ ਸਿੰਘ ਮੌੜ, ਗੁਰਜੰਟ ਸਿੰਘ, ਭਗਵਾਨ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ, ਰਮਨਦੀਪ ਸਿੰਘ, ਦਰਸ਼ਨ ਸਿੰਘ ਅਤੇ ਲਖਵੀਰ ਸਿੰਘ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।

  ਕਾਂਗਰਸ ਵਿਚ ਸ਼ਾਮਲ ਹੋਏ ਵਿਅਕਤੀਆਂ ਨੇ ਕਿਹਾ ਕਿ ਉਹ ਵਿਕਾਸ ਪੁਰਸ਼ ਕੇਵਲ ਸਿੰਘ ਢਿੱਲੋਂ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਏ ਹਨ, ਜਿਹਨਾਂ ਦੀ ਅਗਵਾਈ ਵਿੱਚ ਸਮੁੱਚਾ ਬਰਨਾਲਾ ਜ਼ਿਲ੍ਹਾ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਦਾ ਮਾਨ ਸਨਮਾਨ ਬਹਾਲ ਰੱਖਿਆ ਜਾਵੇਗਾ।

  ਲੋਕਾਂ ਦਾ ਆਪ ਮੁਹਾਰੇ ਕਾਂਗਰਸ ਪਾਰਟੀ ਨਾਲ ਜੁੜਨਾ ਉਹਨਾਂ ਵਿਰੋਧੀ ਲੋਕਾਂ ਤੇ ਪਾਰਟੀਆਂ ਨੂੰ ਜਵਾਬ ਹੈ, ਜੋ ਕਾਂਗਰਸ ਖ਼ਿਲਾਫ਼ ਝੂਠਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਬਰਨਾਲਾ ਦੇ ਵਿਕਾਸ ਲਈ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

  ਇਸ ਮੌਕੇ ਚੇਅਰਐਨ ਜੀਵਨ ਬਾਂਸਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ, ਹੈਪੀ ਢਿੱਲੋਂ, ਦੀਪ ਸੰਘੇੜਾ, ਵਰੁਣ ਗੋਇਲ, ਹਰਜੀਤ ਸਿੰਘ ਜਾਗਲ ਵੀ ਹਾਜ਼ਰ ਸਨ।
  Published by:Gurwinder Singh
  First published: