Home /News /punjab /

Barnala-ਧੀ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Barnala-ਧੀ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Barnala-ਧੀ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Barnala-ਧੀ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਧਾਰਾ 307 ਤੋਂ ਇਲਾਵਾ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ

  • Share this:
ਬਰਨਾਲਾ : ਜ਼ਿਲ੍ਹੇ ਦੇ ਪਿੰਡ ਮਹਿਤਾ  ਵਿੱਚ ਇੱਕ ਪਿਤਾ ਵੱਲੋਂ ਆਪਣੀ 10 ਸਾਲਾ ਬੱਚੀ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ  ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।  ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਸਖ਼ਤ  ਐਕਸ਼ਨ ਲੈਂਦਿਆਂ ਉਸ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।

ਜਦ ਇਹ ਵਿਅਕਤੀ ਆਪਣੀ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਸੀ ਤਾਂ ਇਕ ਗੁਆਂਢੀ ਨੇ ਕੋਠੇ ਤੇ ਚੜ੍ਹ ਕੇ ਵੀਡੀਓ ਬਣਾ ਲਈ ਤੇ ਉਸ ਤੋਂ ਬਾਅਦ ਵੀਡੀਓ ਸੋਸ਼ਲ ਮੀਡੀਆ ਤੇ  ਵਾਇਰਲ  ਕਰ ਦਿੱਤੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨ ਸਮਾਜ ਸੇਵੀ ਸੰਸਥਾਵਾਂ ਰਾਜਨੀਤਕ ਲੋਕ ਇਹ ਸ਼ਖਸ ਤੇ ਕਾਰਵਾਈ ਕਰਵਾਉਣ ਲਈ ਅੱਗੇ ਆਏ । ਲੜਕੀ ਨੂੰ  ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਲੜਕੀ ਜ਼ੇਰੇ ਇਲਾਜ ਹੈ। ਲੜਕੀ  ਦੇ ਪਿਤਾ  ਨੂੰ ਗ੍ਰਿਫਤਾਰ ਕਰ ਕੇ ਵੱਖ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ।

ਇਸ ਮੌਕੇ ਡੀ ਐੱਸ ਪੀ ਤਪਾ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ  ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤੋ ਆਪ ਖੁਦ ਜਾ ਕੇ  ਆਪਣੀ ਫੋਰਸ ਨਾਲ ਲੈ ਕੇ ਲੜਕੀ ਨੂੰ ਲੈ ਕੇ ਆਏ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ  ਤੇ ਮੁਲਜ਼ਮ ਪਿਤਾ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ ਗਿਆ ਤੇ ਉਸ ਤੇ ਧਾਰਾ ਤਿੱਨ ਸੌ ਸੱਤ ਤੇ ਹੋਰ ਸੰਗੀਨ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ।

ਵੀਡੀਓ ਬਣਾਉਣ ਵਾਲੇ ਗੁਆਂਢੀ ਨਛੱਤਰ ਸਿੰਘ ਨੇ ਦੱਸਿਆ ਕਿ  ਕੇ ਕਈ ਦਿਨਾਂ ਤੋਂ ਲਗਾਤਾਰ ਲੜਕੀ ਦੀ ਕੁੱਟਮਾਰ ਕਰ ਰਿਹਾ ਸੀ। ਉਸ ਨੇ ਦੱਸਿਆ ਕਿ ਵੀਡੀਓ ਬਣਾਉਣ ਦਾ ਮਕਸਦ ਇਹ ਸੀ ਕਿ ਲੜਕੀ ਦੀ ਜਾਨ ਬਚਾਈ ਜਾਵੇ ਤੇ ਉਸ ਨੂੰ ਨਵਾਂ ਜੀਵਨ ਮਿਲ ਸਕੇ।  ਉਨ੍ਹਾਂ ਦੱਸਿਆ ਕਿ ਘਰ ਵਿੱਚ ਦੋਨੇਂ ਮਾਂ ਧੀ ਰਹਿੰਦੇ ਸਨ। ਲੜਕੀ ਰੋਟੀ ਗੁਰਦੁਆਰਾ ਸਾਹਿਬ ਖਾਂਦੀ ਸੀ ਅਤੇ ਆਪਣੇ ਪਿਤਾ ਦੀ ਰੋਟੀ ਗੁਰਦੁਆਰਾ ਸਾਹਿਬ ਤੋਂ ਹੀ ਲੈ ਕੇ ਆਉਂਦੀ ਸੀ।  ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੇ ਲੜਕੀ ਦੀ ਮਾਂ ਅਤੇ ਭਰਾ   ਨੂੰ ਪਹਿਲਾਂ ਹੀ ਘਰ ਤੋਂ ਕੱਢ ਦਿੱਤਾ ਸੀ ਤੇ ਵਿਅਕਤੀ ਨਸ਼ੇ ਦਾ ਸੇਵਨ ਵੀ ਕਰਦਾ ਹੈ । ਵੀਡੀਓ ਬਣਾਉਣ ਵਾਲੇ ਵਿਅਕਤੀ  ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਇਹ ਬਹੁਤ ਹੀ ਚੰਗਾ ਕੰਮ ਕੀਤਾ ਹੈ  ਤੇ ਇਸ ਲੜਕੀ ਦੀ ਜਾਨ ਹੀ ਨਹੀਂ ਬਚਾਈ ਤੇ ਹੋਰ ਵੀ ਸਮਾਜ   ਦੇ ਵਿੱਚ ਇਸ ਤਰ੍ਹਾਂ ਦੇ   ਹੁੰਦੇ  ਘਿਨਾਉਣੇ ਕਾਰਨਾਮਿਆਂ  ਤੋਂ  ਬੱਚਿਆਂ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਹੈ ।

ਇਸ ਮੌਕੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਹ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਰਹਿੰਦਾ ਸੀ ਤੇ ਲਗਾਤਾਰ ਕਾਫ਼ੀ ਸਮੇਂ ਤੋਂ ਲੜਕੀ ਦੀ ਕੁੱਟਮਾਰ ਵੀ ਕਰਦਾ ਸੀ ਤੇ ਆਪਣੀ ਪਤਨੀ ਤੇ ਪੁੱਤਰ ਨੂੰ ਵੀ ਪਹਿਲਾਂ ਘਰੋਂ ਕੱਢ ਚੁੱਕਿਆ ਹੈ ਸਿਰਫ਼ ਲੜਕੀ ਹੀ ਰਹਿੰਦੀ ਸੀ । ਉਨ੍ਹਾਂ ਕਿਹਾ ਕਿ ਅਸੀਂ ਇਕ ਦੋ ਦਿਨਾਂ ਵਿਚ ਇਹ ਫੈਸਲਾ  ਕਰਨਾ ਹੈ ਕਿ ਲੜਕੀ ਨੂੰ ਕਿਸੇ ਸੰਸਥਾ ਨੂੰ ਸੌਂਪ ਦਿੱਤਾ ਜਾਵੇ ਜਿੱਥੇ ਉਹਦੀ ਪਰਵਰਿਸ਼ ਤੇ ਪੜ੍ਹਾਈ ਲਿਖਾਈ ਕਰਵਾਈ ਜਾ ਸਕੇ। ਇਸ ਮੌਕੇ ਫ਼ਰਜ਼ ਸੇਵਾ ਸੁਸਾਇਟੀ ਪਟਿਆਲਾ ਦੇ ਪ੍ਰਬੰਧਕ ਪਾਲ ਖਰੌਡ ਵੀ ਆਪਣੇ ਸਾਥੀਆਂ ਸਮੇਤ ਇਸ ਘਟਨਾ ਤੋਂ ਬਾਅਦ ਲੜਕੀ ਕੋਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਦੱਸਿਆ  ਕੀ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇਖ ਕੇ ਆਏ ਹਾਂ ਅਤੇ ਨਰਸਰੀ ਦੀ ਪਰਵਰਿਸ਼ ਦੀ ਜ਼ਿੰਮੇਵਾਰੀ ਵੀ ਲੈਣ ਨੂੰ ਤਿਆਰ ਹਾਂ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਫ਼ੈਸਲਾ ਪਿੰਡ ਵਾਸੀਆਂ ਤੇ ਪਿੰਡ ਦੀ ਪੰਚਾਇਤ ਨੇ ਕੀਤਾ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਤੇ ਪੰਚਾਇਤ ਵੱਲੋਂ ਜੇਕਰ ਇਹ ਫ਼ੈਸਲਾ ਕੀਤਾ ਗਿਆ ਤਾਂ ਅਸੀਂ ਲੜਕੀ ਨੂੰ ਆਪਣੀ ਸੰਸਥਾ ਵੱਲੋਂ ਪੜ੍ਹਾਉਣ ਤੇ ਉਸਦੀ ਪਰਵਰਿਸ਼ ਦਾ ਪੂਰਾ ਪ੍ਰਬੰਧ ਕਰਾਂਗੇ ।
Published by:Ashish Sharma
First published:

Tags: Barnala, Punjab Police

ਅਗਲੀ ਖਬਰ