Home /News /punjab /

ਬਰਨਾਲਾ: ਜ਼ਿਲ੍ਹਾ ਪੱਧਰੀ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਬਰਨਾਲਾ: ਜ਼ਿਲ੍ਹਾ ਪੱਧਰੀ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਬਰਨਾਲਾ: ਜ਼ਿਲ੍ਹਾ ਪੱਧਰੀ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਬਰਨਾਲਾ: ਜ਼ਿਲ੍ਹਾ ਪੱਧਰੀ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਦਾ ਸਨਮਾਨ

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਪਹਿਲੇ ਅਤੇ ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਸੰਦੀਪ ਕੌਰ ਦੂਜੇ ਸਥਾਨ 'ਤੇ ਰਹੀ।

  • Share this:
    ਆਸ਼ੀਸ਼ ਸ਼ਰਮਾ

    ਬਰਨਾਲਾ: ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਅੱਵਲ ਬਣਾਉਣ ਦੇ ਨਾਲ-ਨਾਲ ਖੇਡ ਖੇਤਰ 'ਚ ਵੀ ਮੋਹਰੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੱਸੀ ਟੱਪਣ ਮੁਕਾਬਲੇ ਦੀਆਂਂ ਜ਼ਿਲ੍ਹਾ ਜੇਤੂ ਵਿਦਿਆਰਥਣਾਂ ਦੇ ਸਨਮਾਨ ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਪੀ.ਆਈ ਐਲੀਮੈਂਟਰੀ ਜਗਤਾਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇੇਡਾਂਂ ਦਾ ਬਹੁਤ ਜਿਆਦਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੌੌੌਰ 'ਤੇ ਰਿਸ਼ਟ-ਪੁਸ਼ਟ ਵਿਦਿਆਰਥੀ ਹੀ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਕਰਨ ਦੇ ਸਮਰੱਥ ਹੋ ਸਕਦਾ ਹੈ।

    ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਨੇ ਜੇਤੂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਮੋਹਰੀ ਭੂਮਿਕਾ ਨਿਭਾਉਂਦੀਆਂ ਹਨ। ਸਿਮਰਦੀਪ ਸਿੰਘ ਜ਼ਿਲ੍ਹਾ ਮੈਂਟਰ ਖੇਡਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫਤਰ ਦੀ ਯੋਜਨਾ ਅਨੁਸਾਰ ਸੈਕੰਡਰੀ ਸਕੂਲਾਂ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੇ ਰੱਸੀ ਟੱਪਣ ਮੁਕਾਬਲੇ ਕਰਵਾਏ ਗਏ।

    ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਬਖਤਗੜ੍ਹ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਪਹਿਲੇ, ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੀ ਵਿਦਿਆਰਥਣ ਸੰਦੀਪ ਕੌਰ ਦੂਜੇ ਅਤੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਨਗਰ ਦੀ ਵਿਦਿਆਰਥਣ ਸੰਦੀਪ ਕੌਰ ਤੀਜੇ ਸਥਾਨ 'ਤੇ ਰਹੀ।ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕ੍ਰਮਵਾਰ 2100,1500 ਅਤੇ 1100 ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

    ਇਸ ਮੌਕੇ ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਅਤੇ ਰਮਨਦੀਪ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਰਨਾਲਾ ਵੀ ਹਾਜ਼ਰ ਸਨ।
    Published by:Krishan Sharma
    First published:

    Tags: Barnala, Government schools, Punjab, Punjab government, Sports

    ਅਗਲੀ ਖਬਰ