ਆਪ ਤੇ ਅਕਾਲੀ ਦਲ ਦੀਆਂ ਡਰਾਮੇਬਾਜ਼ੀਆਂ ਤੋਂ ਲੋਕ ਖਹਿੜਾ ਛੁਡਾਉਣ ਲੱਗੇ - ਕੇਵਲ ਸਿੰਘ ਢਿੱਲੋਂ

ਪਿੰਡ ਖੁੱਡੀ ਕਲਾਂ ਦੇ ਵੱਡੀ ਗਿਣਤੀ ਲੋਕਾਂ ਨੇ ਆਪ, ਬਸਪਾ ਅਤੇ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ

 ਖੁੱਡੀ ਕਲਾਂ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।

ਖੁੱਡੀ ਕਲਾਂ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕੇਵਲ ਸਿੰਘ ਢਿੱਲੋਂ।

  • Share this:
ਬਰਨਾਲਾ- ਪਿੰਡ ਖੁੱਡੀ ਕਲਾਂ ਦੇ ਵੱਡੀ ਗਿਣਤੀ ਲੋਕਾਂ ਵਲੋਂ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ। ਜਿਹਨਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਿਰੋਪੇ ਪਾ ਕੇ ਕਾਂਗਰਸ  ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਬਸਪਾ ਅਤੇ ਆਮ ਆਦਮੀ ਪਾਰਟੀ ਕੋਲ ਪੰਜਾਬ ਲਈ ਕੋਈ ਵਿਸ਼ੇਸ਼ ਵਿਕਾਸ ਮਾਡਲ ਨਹੀਂ ਹੈ। ਦੋਵੇਂ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਡਰਾਮੇਬਾਜ਼ੀਆਂ ਤੋਂ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਜਿਸ ਕਰਕੇ ਇਹਨਾਂ ਪਾਰਟੀਆਂ ਦਾ ਖਹਿੜਾ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਸੂਬੇ ਦਾ ਹਰ ਵਰਗ ਖੁਸ਼ ਹੈ। ਉਹਨਾਂ ਕਿਹਾ ਕਿ ਬਰਨਾਲਾ ਹਲਕੇ ਦੇ ਪਿੰਡਾਂ ਵਿੱਚ ਵੀ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਹਲਕਾ ਨਿਵਾਸੀ ਖੁਸ਼ ਹਨ। ਪਿੰਡਾਂ ਦੀਆਂ ਪੰਚਾਇਤਾਂ ਨੂੰ ਜਾਰੀ ਕੀਤੀਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਵਿਕਾਸ ਕਾਰਜਾਂ ਨੇਪਰੇ ਚਾੜੇ ਜਾ ਰਹੇ ਹਨ। ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ ਅਤੇ ਧਾਰਮਿਕ ਥਾਵਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਗਈ। ਇਹ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

ਉਹਨਾਂ ਇਸ ਮੌਕੇ ਪਿੰਡ ਖੁੱਡੀ ਕਲਾਂ ਦੇ ਸੁਖਵਿੰਦਰ ਸਿੰਘ, ਚੰਦ ਸਿੰਘ, ਚਰਨਜੀਤ ਸਿੰਘ, ਜਸਪ੍ਰੀਤ ਸਿੰਘ, ਕਾਕਨ ਸਿੰਘ, ਕੇਵਲ ਸਿੰਘ, ਜਸਵੰਤ ਸਿੰਘ ਸਾਬਕਾ ਇੰਸਪੈਕਟਰ ਐਫਸੀਆਈ, ਜਗਸੀਰ ਸਿੰਘ, ਗੁਰਦਰਸ਼ਨ ਸਿੰਘ ਭੋਲਾ, ਜਗਜੀਤ ਸਿੰਘ ਜੱਗਾ, ਕਾਲਾ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ, ਰਾਜਵਿੰਦਰ ਰੌਂਤਾ ਭੱਟੀ, ਘੀਲਾ ਸਿੰਘ, ਜਗਸੀਰ ਸਿੰਘ ਅਤੇ ਮਨਜੀਤ ਸਿੰਘ ਮਨੀ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ।ਇਹ ਵਿਅਕਤੀ ਸਰਪੰਚ ਹਰਮੇਲ ਸਿੰਘ ਅਤੇ ਪੰਚ ਅਵਤਾਰ ਸਿੰਘ ਤਾਰੀ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਜੀਵਨ ਬਾਂਸਲ, ਹੈਪੀ ਢਿੱਲੋਂ, ਦੀਪ ਸੰਘੇੜਾ, ਗਗਨ ਸੇਖਾ ਆਦਿ ਵੀ ਹਾਜ਼ਰ ਸਨ।
Published by:Ashish Sharma
First published: