Home /News /punjab /

ਬਰਨਾਲਾ: ਸੇਵਾ ਕੇਂਦਰਾਂ ਵਿੱਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ, ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਉਪਲੱਬਧ

ਬਰਨਾਲਾ: ਸੇਵਾ ਕੇਂਦਰਾਂ ਵਿੱਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ, ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਉਪਲੱਬਧ

ਬਰਨਾਲਾ: ਸੇਵਾ ਕੇਂਦਰਾਂ ਵਿਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ, ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਉਪਲੱਬਧ

ਬਰਨਾਲਾ: ਸੇਵਾ ਕੇਂਦਰਾਂ ਵਿਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ, ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਉਪਲੱਬਧ

 • Share this:
  ਆਸ਼ੀਸ਼ ਸ਼ਰਮਾ, ਬਰਨਾਲਾ

  ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ’ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ’ਚ ਹੁਣ ਨਵੇਂ ਅਤੇ ਨਵਿਆਉਣ ਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਸ਼ੁਰੂ ਕਰ ਦਿੱਤੀ ਹੈ।

  ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।
  Published by:Krishan Sharma
  First published:

  Tags: Barnala, Licenses, Punjab government

  ਅਗਲੀ ਖਬਰ