Home /News /punjab /

ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਦੀ ਇਲਾਜ ਦੌਰਾਨ ਮੌਤ, ਸੜਕ ਹਾਦਸੇ ਵਿਚ ਹੋਇਆ ਸੀ ਜ਼ਖਮੀ

20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ।

  • Share this:

    ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਸਤਨਾਮ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ।

    20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ।

    ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ 'ਤੇ ਵੀ ਮਦਦ ਦੀ ਅਪੀਲ ਕੀਤੀ ਗਈ ਅਤੇ ਜਿੱਥੇ ਲੋਕਾਂ ਨੇ ਸਤਨਾਮ ਦੇ ਇਲਾਜ ਲਈ ਵੱਡੀ ਪੱਧਰ 'ਤੇ ਮਦਦ ਕੀਤੀ, ਉਥੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

    ਪਰ ਅੱਜ ਇਲਾਜ ਦੌਰਾਨ ਸਤਨਾਮ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਸੋਗ ਦੀ ਲਹਿਰ ਹੈ।

    Published by:Gurwinder Singh
    First published:

    Tags: Accident, Punjab Police, Road accident