ਬਰਨਾਲਾ- ਪੁਲਿਸ ਨੇ ਦੁਗਣੀ ਰਕਮ ਦਾ ਝਾਂਸਾ ਦੇ ਕੇ ਲੋਕਾਂ ਨੂੰ ਠੱਗਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਬਰਨਾਲਾ ਦੇ ਥਾਣਾ ਸਦਰ ਅਧੀਨ ਪੈਂਦੀ ਹੰਡਿਆਇਆ ਚੌਂਕੀ ਦੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਵਿਰੁੱਧ ਕੀਤਾ ਪਰਚਾ ਦਰਜ਼ ਕਰ ਲਿਆ ਹੈ। ਮੁਲਜ਼ਮਾਂ ਤੋਂ ਨੋਟਾਂ ਦੇ ਸਾਈਜ਼ ਦੇ ਚਿੱਟੇ ਕਾਗਜ਼ ਦੀਆਂ ਗੁੱਟੀਆਂ, ਕੈਮਕੀਲ ਸਮੇਤ ਹੋਰ ਸਮਾਨ ਬਰਾਮਦ ਕੀਤਾ ਹੈ।
ਜਾਂਚ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਗੁਰਪ੍ਰੀਤ ਸਿੰਘ ਵਾਸੀ ਸੋਹਲ ਪੱਤੀ ਨੇ ਸਿਕਾਇਤ ਦਰਜ਼ ਕਰਵਾਈ ਸੀ ਕਿ ਜਸਕਰਨ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀ ਹੰਡਿਆਇਆ ਲੋਕਾਂ ਨੂੰ ਡਬਲ ਪੈਸਾ ਕਰਨ ਦਾ ਝਾਂਸਾ ਦੇ ਕੇ ਠੱਗੀ ਕਰਦੇ ਹਨ। ਪੁਲਿਸ ਵਲੋਂ ਦੋਸੀਆਂ ਦੇ ਘਰ ਵਿੱਚ ਰੇਡ ਕੀਤੀ। ਦੋਵੇਂ ਜਾਅਲੀ ਨੋਟ ਬਨਾਉਣ ਦੀ ਤਿਆਰੀ ਕਰ ਰਹੇ ਸਨ।
ਇਹਨਾਂ ਵਲੋਂ ਸਫ਼ੈਦ ਕਾਗਜ਼ਾਂ ਦੀਆਂ ਨੌਟਾਂ ਦੇ ਸਾਈਜ਼ ਦੀਆਂ ਗੁੱਟੀਆਂ ਬਣਾਈਆਂ ਹੋਈਆਂ ਸਨ। ਇਸਤੋਂ ਇਲਾਵਾ ਕੈਮੀਕਲ ਤੇ ਹੋਰ ਸਾਜੋ ਸਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਦੋਵਾਂ ਵਿਰੁੱਧ ਵੱਖ ਵੱਖ ਧਾਰਵਾਂ ਤਹਿਤ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਦੂਜੇ ਮਾਮਲੇ ਸਬੰਧੀ ਉਹਨਾਂ ਕਿਹਾ ਕਿ ਇੱਕ ਚੋਰ ਗਿਰੋਹ ਤੋਂ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਕਿਹਾ ਕਿ ਉਹ ਖ਼ੁਦ ਠੱਗੀ ਦਾ ਸਿਕਾਰ ਹੋਏ ਹਨ। ਠੱਗੀ ਦੇ ਪੈਸੇ ਪੂਰੇ ਕਰਨ ਲਈ ਉਹਨਾਂ ਨੇ ਇਹ ਕੰਮ ਸ਼ੁਰੂ ਕਰ ਲਿਆ ਅਤੇ ਪਹਿਲੀ ਵਾਰ ਵਿੱਚ ਹੀ ਫ਼ੜੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala