Home /News /punjab /

Barnala- ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕੀਤਾ ਕਾਬੂ

Barnala- ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕੀਤਾ ਕਾਬੂ

Barnala- ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕੀਤਾ ਕਾਬੂ

Barnala- ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਾ ਗਰੋਹ ਕੀਤਾ ਕਾਬੂ

  • Share this:
ਬਰਨਾਲਾ ਵਿੱਚ ਆਏ ਦਿਨ ਲੁੱਟ-ਖੋਹ ਅਤੇ ਚੋਰੀਆਂ ਦੀ ਵਧਦੀਆਂ ਵਾਰਦਾਤਾਂ ਉੱਤੇ ਕਾਬੂ ਪਾਉਣ ਲਈ ਬਰਨਾਲਾ ਪੁਲਿਸ ਪ੍ਰਸ਼ਾਸਨ ਐਸ.ਐਸ.ਪੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ ਵਿੱਚ ਜ਼ਿਲ੍ਹੇ ਦੇ ਸਾਰੇ ਇਲਾਕਿਆਂ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਰਨਾਲਾ ਪੁਲਿਸ ਵਲੋਂ ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀਆਂ ਸ਼ੁਰੂ ਕਰ ਦਿੱਤੀਆਂ ਗਈ ਸਨ। ਜਿਸਦੇ ਮੱਦੇਨਜ਼ਰਰ ਜ਼ਿਲਾ ਬਰਨਾਲਾ ਪੁਲਿਸ ਨੂੰ ਮਿਲੀ ਕਾਮਯਾਬੀ ਦੇ ਤਹਿਤ ਵੱਖ - ਵੱਖ ਮਾਮਲਿਆਂ ਵਿੱਚ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 12 ਲੋਕਾਂ ਨੂੰ ਗਿਰਫਤਾਰ ਕੀਤਾ ਗਿਆ। ਜਿਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਇਹਨਾਂ ਵਿਚੋਂ ਕਈ ਦੋਸ਼ੀਆਂ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦੇ ਮੁਕੱਦਮੇ ਦਰਜ ਹਨ।

ਡੀਐਸਪੀ (ਡੀ) ਬਰਨਾਲਾ ਬ੍ਰਜਮੋਹਨ ਨੇ ਗੱਲ ਕਰਦੇ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ ਵਧਦੀਆਂ ਚੋਰੀਆਂ ਦੀਆਂ ਵਾਰਦਾਤ ਨੂੰ ਰੋਕਣ ਲਈ ਪੂਰੇ ਜ਼ਿਲ੍ਹੇ ਭਰ ਵਿੱਚ ਰਾਤ ਨਾਕਾਬੰਦੀ ਸ਼ੁਰੂ ਕੀਤੀ ਗਈ ਸੀ। ਜਿਸਦੇ ਤਹਿਤ ਵੱਖ-ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇਹਨਾਂ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ ਹਜ਼ਾਰਾਂ ਰੁਪਏ ਦੀ ਕੇਬਲ ਤਾਰ ਇੱਕ ਛੋਟਾ ਟੈਂਪੂ ਗੱਡੀ,  ਸੋਨਾ ਚਾਂਦੀ ਦੇ ਗਹਿਣੇ ਅਤੇ ਕੁੱਝ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਬਾਕੀ ਮਾਮਲਾ ਦਰਜ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ ਅਤੇ ਛਾਣਬੀਣ ਜਾਰੀ ਹੈ। ਪੁਲਿਸ ਨੂੰ ਅੱਗੇ ਕਈ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਉਮੀਦ ਹੈ।
Published by:Ashish Sharma
First published:

Tags: Barnala, Crime, Punjab Police

ਅਗਲੀ ਖਬਰ