Home /News /punjab /

ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ।

  • Share this:
    ਆਸ਼ੀਸ਼ ਸ਼ਰਮਾ

    ਬਰਨਾਲਾ: ਜ਼ਿਲ੍ਹਾ ਮੈਜਿਸਟਰੇਟ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ।

    ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਅਣ-ਅਧਿਕਾਰਤ ਤੌਰ ’ਤੇ ਵੇਚੇ/ਖ੍ਰੀਦੇ  ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ ਤੇ ਉਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈ, ਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ।

    ਉਪਰੋਕਤ ਤੱਥਾਂ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਣਗੇ।

    ਉਪਰੋਕਤ ਹੁਕਮ ਜ਼ਿਲ੍ਹੇ ਭਰ ਵਿੱਚ ਮਿਤੀ 25 ਨਵੰਬਰ, 2021 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
    Published by:Krishan Sharma
    First published:

    Tags: Barnala, Illegal, Section 144

    ਅਗਲੀ ਖਬਰ