Home /News /punjab /

ਬੀਜੇਪੀ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਸਮੇਤ ਹੋਰ ਲੋਕ ਆਏ ਸਾਹਮਣੇ, ਆਪਣੇ ਫੈਸਲੇ ਨੂੰ ਦੱਸਿਆ ਸਹੀ

ਬੀਜੇਪੀ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਸਮੇਤ ਹੋਰ ਲੋਕ ਆਏ ਸਾਹਮਣੇ, ਆਪਣੇ ਫੈਸਲੇ ਨੂੰ ਦੱਸਿਆ ਸਹੀ

ਬੀਜੇਪੀ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਸਮੇਤ ਹੋਰ ਲੋਕ ਆਏ ਸਾਹਮਣੇ, ਆਪਣੇ ਫੈਸਲੇ ਨੂੰ ਦੱਸਿਆ ਸਹੀ

ਬੀਜੇਪੀ ਵਿਚ ਸ਼ਾਮਲ ਹੋਣ ਵਾਲੇ ਸਰਪੰਚ ਸਮੇਤ ਹੋਰ ਲੋਕ ਆਏ ਸਾਹਮਣੇ, ਆਪਣੇ ਫੈਸਲੇ ਨੂੰ ਦੱਸਿਆ ਸਹੀ

  • Share this:

ਬਰਨਾਲਾ - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਜਾਰੀ ਹੈ । ਇਸੇ ਸੰਘਰਸ਼ ਦੌਰਾਨ ਬਰਨਾਲਾ ਜ਼ਿਲ੍ਹੇ ਵਿਚੋਂ ਵੱਡੀ ਗਿਣਤੀ ਵਿੱਚ ਪਿਛਲੇ ਦਿਨੀਂ ਕੁਝ ਲੋਕ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ । ਜਿਨ੍ਹਾਂ ਦਾ ਉਨ੍ਹਾਂ ਦੇ ਪਿੰਡਾਂ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ । ਖਾਸ ਕਰ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦੇ ਬੀਜੇਪੀ ਵਿੱਚ ਸ਼ਾਮਲ ਹੋਏ ਸਰਪੰਚ ਅਤੇ ਮੈਂਬਰਾਂ ਤੋਂ ਇਲਾਵਾ ਪਿੰਡ ਧਨੌਲਾ ਖੁਰਦ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਹਰਵਿੰਦਰ ਦਾਸ ਦਾ ਕਿਸਾਨਾਂ ਵੱਲੋਂ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਇਨ੍ਹਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ। ਬੀਜੇਪੀ ਵਿੱਚ ਸ਼ਾਮਲ ਹੋਏ ਇਹ ਲੋਕ ਅੱਜ ਸਾਹਮਣੇ ਆਏ ਅਤੇ ਆਪਣਾ ਬੀਜੇਪੀ ਵਿੱਚ ਸ਼ਾਮਲ ਹੋਣ ਸਬੰਧੀ ਪੱਖ ਰੱਖਿਆ।

ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਚੰਨਣਵਾਲ ਦੇ ਸਰਪੰਚ ਬੂਟਾ ਸਿੰਘ ਨੇ ਕਿਹਾ ਕਿ ਉਹ ਆਜ਼ਾਦ ਭਾਰਤ ਦਾ ਰਹਿਣ ਵਾਲਾ ਹੈ ਅਤੇ ਆਪਣੀ ਆਜ਼ਾਦ ਸੋਚ ਨਾਲ ਉਹ ਬੀਜੇਪੀ ਵਿੱਚ ਸ਼ਾਮਲ ਹੋਇਆ ਹੈ। ਪ੍ਰੰਤੂ ਭਾਜਪਾ ਵਿੱਚ ਸ਼ਾਮਲ ਹੋਣਾ ਕੁੱਝ ਲੋਕਾਂ ਤੋਂ ਬਰਦਾਸ਼ਤ ਨਹੀਂ ਹੋਇਆ। ਜੋ ਉਸਦਾ ਵਿਰੋਧ ਕਰਨ ਲੱਗੇ ਹਨ। ਉਹਨਾਂ ਦੱਸਿਆ ਕਿ ਦਲਿਤ ਹੋਣ ਕਰਕੇ ਉਸਨੂੰ ਪਿੰਡ ਵਿੱਚ ਕੁੱਝ ਲੋਕਾਂ ਵਲੋਂ ਦਬਾਇਆ ਜਾਂਦਾ ਰਿਹਾ ਹੈ। ਪਰ ਬੀਜੇਪੀ ਨੇ ਉਹਨਾਂ ਨੂੰ ਪੂਰਾ ਮਾਣ ਸਨਮਾਨ ਦੇਣ ਦਾ ਵਿਸਵਾਸ਼ ਦਵਾਇਆ ਹੈ। ਉਹਨਾਂ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਉਹ ਕਿਸਾਨਾਂ ਦੇ ਨਾਲ ਦਿੱਲੀ ਵੀ ਜਾਂਦਾ ਰਿਹਾ ਹੈ ਅਤੇ ਹੁਣ ਵੀ ਕਿਸਾਨਾਂ ਨਾਲ ਹੀ ਹੈ। ਬੀਜੇਪੀ ਦੀ ਸੀਨੀਅਰ ਲੀਡਰਸਿਪ ਨੇ ਉਹਨਾਂ ਨੂੰ ਕਿਸਾਨੀ ਸੰਘਰਸ਼ ਦਾ ਜਲਦ ਹੱਲ ਕਰਨ ਦਾ ਭਰੋਸਾ ਵੀ ਦਵਾਇਆ ਹੈ। ਉਹਨਾਂ ਕਿਹਾ ਕਿ ਜੋ ਲੋਕ ਉਹਨਾਂ ਦਾ ਵਿਰੋਧ ਕਰ ਰਹੇ ਹਨ ਉਹ ਕਿਸਾਨੀ ਭੇਸ ਵਿੱਚ ਸ਼ਰਾਰਤੀ ਅਨਸਰ ਹਨ। ਜਿਹਨਾਂ ਤੋਂ ਉਹਨਾਂ ਨੂੰ ਨੁਕਸਾਨ ਹੋਣ ਦਾ ਖ਼ਤਰਾ ਵੀ ਹੈ। 

ਪਿੰਡ ਧਨੌਲਾ ਖ਼ੁਰਦ ਦੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਨੇ ਕਿਹਾ ਕਿ ਬੀਜੇਪੀ ਵਿੱਚ ਆਮ ਵਰਕਰ ਦਾ ਸਨਮਾਨ ਹੁੰਦਾ ਹੈ। ਜਿਸ ਕਰਕੇ ਉਹ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਸਦਾ ਵਿਰੋਧ ਕਰਨ ਵਾਲੇ ਕਾਂਗਰਸੀ ਅਤੇ ਸ਼ਰਾਰਤੀ ਵਿਅਕਤੀ ਹਨ। ਖੇਤੀ ਕਾਨੂੰਨਾਂ ਦੇ ਮਾਮਲੇ ਤੇ ਕਿਸਾਨ ਜੱਥੇਬੰਦੀਆਂ ਦੀ ਲੀਡਰਸਿਪ ਆਮ ਕਿਸਾਨਾਂ ਨੁੰ ਗੁੰਮਰਾਹ ਕਰ ਰਹੀ ਹੈ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਕਿਸਾਨ ਸੰਘਰਸ਼ ਨੂੰ ਖ਼ਤਮ ਨਹੀਂ ਕਰਨਾ ਚਾਹੁੰਦੀ। ਉਹਨਾਂ ਕਿਹਾ ਕਿ ਵਿਰੋਧ ਕਰਨ ਵਾਲਿਆਂ ਤੋਂ ਉਹ ਡਰਨ ਵਾਲੇ ਨਹੀਂ ਹਨ।

ਉਥੇ ਬੀਐਸਪੀ ਛੱਡ ਕੇ ਆਏ ਚੰਦ ਸਿੰਘ ਬੀਹਲਾ ਨੇ ਕਿਹਾ ਕਿ ਉਹ ਹਲਕਾ ਮਹਿਲ ਕਲਾਂ ਤੋਂ ਟਿਕਟ ਦਾ ਦਾਅਵੇਦਾਰ ਸੀ, ਪ੍ਰੰਤੂ ਪਾਰਟੀ ਨੇ ਟਿਕਟ ਹਲਕੇ ਤੋਂ ਬਾਹਰੀ ਵਿਅਕਤੀ ਨੂੰ ਦੇ ਦਿੱਤੀ। ਜਿਸਦੇ ਰੋਸ ਵਜੋਂ ਉਹਨਾਂ ਨੇ ਬੀਐਸਪੀ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਜੇਕਰ ਪਾਰਟੀ ਟਿਕਟ ਦਿੰਦੀ ਹੈ ਤਾਂ ਉਹ ਚੋਣ ਵੀ ਲੜਨਗੇ ਅਤੇ ਪ੍ਰਚਾਰ ਵੀ ਕਰਨਗੇ।

ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੈ ਕਿਹਾ ਕਿ ਪਿਛਲੇ ਦਿਨੀਂ ਕੁੱਝ ਲੋਕ ਬੀਜੇਪੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪ੍ਰੰਤੂ ਕਿਸਾਨੀ ਭੇਸ ਵਿੱਚ ਕੁੱਝ ਲੋਕ ਇਹਨਾਂ ਦਾ ਵਿਰੋਧ ਕਰ ਰਹੇ ਹਨ। ਖਾਸ ਕਰਕੇ ਚੰਨਣਵਾਲ ਦੇ ਐਸਸੀ ਸਰਪੰਚ ਨੂੰ ਦਲਿਤ ਹੋ ਕੇ ਡਰਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬੀਜੇਪੀ ਦੀ ਹਾਈਕਮਾਂਡ ਵੀ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ। ਕਿਸਾਨ ਲੀਡਰਸਿਪ ਖੁੱਲ੍ਹੇ ਦਿਲ ਨਾਲ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਹੋਵੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਲੋਕ ਭਾਜਪਾ ਵਿੱਚ ਵੱਡੇ ਪੱਧਰ ਤੇ ਸ਼ਾਮਲ ਹੋਣ ਜਾ ਰਹੇ ਹਨ।

Published by:Ashish Sharma
First published:

Tags: Barnala, Punjab BJP