Home /News /punjab /

Barnala: ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਕਬਜ਼ੇ 'ਚ ਲਈ ਗੱਡੀ

Barnala: ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਕਬਜ਼ੇ 'ਚ ਲਈ ਗੱਡੀ

Barnala: ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਕਬਜ਼ੇ 'ਚ ਲਈ ਗੱਡੀ

Barnala: ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਕਬਜ਼ੇ 'ਚ ਲਈ ਗੱਡੀ

ਬਰਨਾਲਾ ਜ਼ਿਲੇ ਦੇ ਪਿੰਡ ਕਲਾਲਾ ਵਿਖੇ ਖੇਤਾਂ 'ਚ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੀ ਅੱਗ ਨੂੰ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੀ ਟੀਮ ਆਦਿ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਨੇ ਬੰਦੀ ਬਣਾ ਲਿਆ। ਇਸਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਕਿਸਾਨਾਂ ਨੇ ਕਬਜ਼ੇ 'ਚ ਲੈ ਲਿਆ।

ਹੋਰ ਪੜ੍ਹੋ ...
  • Share this:

ਅਸ਼ੀਸ਼ ਸ਼ਰਮਾ

ਬਰਨਾਲਾ: ਬਰਨਾਲਾ ਜ਼ਿਲੇ ਦੇ ਪਿੰਡ ਕਲਾਲਾ ਵਿਖੇ ਖੇਤਾਂ 'ਚ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੀ ਅੱਗ ਨੂੰ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਨੇ ਬੰਦੀ ਬਣਾ ਲਿਆ। ਇਸਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਕਿਸਾਨਾਂ ਨੇ ਕਬਜ਼ੇ 'ਚ ਲੈ ਲਿਆ।

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਬੰਦੀ ਬਣਾਈ ਹੋਈ ਟੀਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੇ ਖਿਲਾਫ ਕਾਰਵਾਈ ਨਾ ਕਰਨ ਭਰੋਸਾ ਮਿਲਣ 'ਤੇ ਟੀਮ ਨੂੰ ਛੱਡ ਦਿੱਤਾ ਗਿਆ। ਕਿਸਾਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸੇ ਵੀ ਕਿਸਾਨ ਵਿਰੁੱਧ ਕੋਈ ਕਾਰਵਾਈ ਹੋਈ ਤਾਂ ਪੰਜਾਬ ਭਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਾਰਵਾਈ ਕਰਨ ਲਈ ਮੌਕੇ 'ਤੇ ਪੁੱਜੇ | ਇਸ ਗੱਲ ਦਾ ਪਤਾ ਲੱਗਦਿਆਂ ਹੀ ਉਹ ਅਤੇ ਹੋਰ ਕਿਸਾਨ ਮੌਕੇ 'ਤੇ ਪੁੱਜੇ ਅਤੇ ਫਾਇਰ ਬ੍ਰਿਗੇਡ ਦੇ ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ 'ਚ ਹੀ ਬੰਧਕ ਬਣਾ ਲਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਮਸ਼ੀਨਾਂ ਕਿਸਾਨਾਂ ਨੂੰ ਵੰਡੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚੋਂ ਸਿਰਫ਼ 12 ਫੀਸਦੀ ਹੀ ਕਿਸਾਨਾਂ ਨੂੰ ਮਿਲੀਆਂ ਹਨ ਅਤੇ ਇਹ ਮਸ਼ੀਨਾਂ ਵੀ ਸਹੀ ਢੰਗ ਨਾਲ ਕੰਮ ਨਹੀਂ ਕਰ ਰਹੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਜੇਕਰ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ ਤਾਂ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ਦੇ ਖੇਤ 'ਚ ਜਾਂਦਾ ਹੈ ਤਾਂ ਉਸ ਨੂੰ ਉਥੇ ਬੰਧਕ ਬਣਾ ਕੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸੇ ਵੀ ਕਿਸਾਨ 'ਤੇ ਕੋਈ ਕਾਰਵਾਈ ਕੀਤੀ ਗਈ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਪੂਰੇ ਪੰਜਾਬ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਦੂਜੇ ਪਾਸੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਕਿਸਾਨਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਨੂੰ ਓਨਾ ਹੀ ਨੁਕਸਾਨ ਪਹੁੰਚਾ ਰਹੀ ਹੈ ਜਿੰਨਾ ਆਮ ਲੋਕਾਂ ਲਈ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀ ਟੀਮ ਸ. ਨੂੰ ਪਿੰਡ ਕਲਾਲਾ ਵਿੱਚ ਬੰਧਕ ਬਣਾਏ ਗਏ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਅਤੇ ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁਡਾਉਣ ਲਈ ਭੇਜਿਆ ਗਿਆ ਹੈ, ਜਿਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪੰਜਾਬ ਸਰਕਾਰ ਦੇ ਹੁਕਮ ਜਾਰੀ ਕੀਤੇ ਹਨ। ਇਹ ਕੰਮ ਕਿਸਾਨਾਂ ਦੇ ਹਿੱਤ ਵਿੱਚ ਕੀਤਾ ਜਾ ਰਿਹਾ ਹੈ।

Published by:Drishti Gupta
First published:

Tags: Barnala, Farmers, Farmers Protest, Fire, Punjab