Home /News /punjab /

ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਅਤੇ ਸਖ਼ਸੀਅਤਾਂ ਦਾ ਕੀਤਾ ਸਨਮਾਨ

ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਿਸਾਨ ਆਗੂਆਂ ਅਤੇ ਸਖ਼ਸੀਅਤਾਂ ਦਾ ਕੀਤਾ ਸਨਮਾਨ

 ਪਿੰਡ ਚੀਮਾ ਵਿਖੇ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖ਼ਸੀਅਤਾਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। 

ਪਿੰਡ ਚੀਮਾ ਵਿਖੇ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖ਼ਸੀਅਤਾਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। 

  • Share this:
ਆਸ਼ੀਸ਼ ਸ਼ਰਮਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਵੱਡੀ ਜਿੱਤ ਦੀ ਖੁਸ਼ੀ ਅਤੇ ਗੁਰੂ ਮਹਾਰਾਜ ਦੇ ਸ਼ੁਕਰਾਨੇ ਵਜੋਂ ਵਿੱਚ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਕਰਵਾਏ ਗਏ, ਜਿਸਦੇ ਅੱਜ ਭੋਗ ਪਾਏ ਗਏ।

ਭੋਗ ਉਪਰੰਤ ਬੀਕੇਯੂ ਡਕੌਂਦਾ ਦੀ ਪਿੰਡ ਇਕਾਈ ਵਲੋਂ ਜੱਥੇਬੰਦੀ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਬਲਾਕ ਸ਼ਹਿਣਾ ਦੇ ਆਗੂ ਕਾਲਾ ਸਿੰਘ ਜੈਦ, ਕੁਲਵੰਤ ਸਿੰਘ ਭਦੌੜ, ਹਰਮੰਡਲ ਸਿੰਘ ਜੋਧਪੁਰ, ਯੂਨਾਈਟਿਡ ਸਿੱਖਜ਼ ਸੰਸਥਾ ਦੇ ਪਰਮਿੰਦਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਚੀਮਾ, ਆਦਿ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜੱਥੇਬੰਦੀ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਸ਼ਾਂਤਮਈ ਸੰਘਰਸ਼ ਲੜ ਕੇ ਮੋਦੀ ਹਕੂਮਤ ਦਾ ਹੰਕਾਰ ਤੋੜਦਿਆਂ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਸੰਘਰਸ਼ ਦੌਰਾਨ ਭਾਵੇਂ ਅਨੇਕਾਂ ਪ੍ਰਕਾਰ ਦੀਆਂ ਕਠਿਨਾਈਆਂ ਦਾ ਕਿਸਾਨਾਂ ਨੂੰ ਸਾਹਮਣਾ ਕਰਨਾ ਪਿਆ, ਪਰ ਪੰਜਾਬ ਦੇ ਕਿਸਾਨਾਂ ਨੇ ਆਪਣੇ ਸ਼ਾਨਾਮੱਤਾ ਇਤਿਹਾਸ ਤੋਂ ਸੇਧ ਲੈ ਕੇ ਪੂਰੀ ਦ੍ਰਿੜਤਾ ਨਹੀਂ ਲੜਾਈ ਲੜੀ ਅਤੇ ਆਖ਼ਰ ਨੂੰ ਮੋਰਚਾ ਫ਼ਤਹਿ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਜਿੱਤ ਤੋਂ ਬਾਅਦ ਵੀ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਥਾਂ ਕਿਸਾਨਾਂ ਦੀਆਂ ਹੋਰ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਨਾ ਪੈਣਾ ਹੈ। ਜਿਸ ਕਰਕੇ ਰਾਜਸੀ ਪਾਰਟੀ ਤੋਂ ਅਲੱਗ ਰਹਿ ਕੇ ਆਪਣੀ ਲੜਾਈ ਸੰਘਰਸ਼ ਰਾਹੀਂ ਲੜ ਕੇ ਮੰਗਾਂ ਪੂਰੀਆਂ ਕਰਵਾਉਣੀਆਂ ਹਨ।

ਇਸ ਮੌਕੇ ਜੱਥੇਬੰਦੀ ਆਗੂ ਬਲਵੰਤ ਸਿੰਘ ਨੰਬਰਦਾਰ, ਇਕਾਈ ਪ੍ਰਧਾਨ ਹਰਬੰਸ ਸਿੰਘ, ਗੋਗੀ ਚੀਮਾ, ਰਾਜਿੰਦਰ ਸਿੰਘ ਭੰਗੂ, ਗੁਰਮੀਤ ਸਿੰਘ ਨੰਬਰਦਾਰ, ਜਸਵਿੰਦਰ ਸੋਨੀ, ਬਹਾਦਰ ਸਿੰਘ ਅਤੇ ਸਾਧੂ ਸਿੰਘ ਨੇ ਸੰਘਰਸ਼ ਵਿੱਚ ਸਾਥ ਦੇਣ ਵਾਲੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।ਫ਼ੋਟੋ
Published by:Ashish Sharma
First published:

Tags: Barnala

ਅਗਲੀ ਖਬਰ