ਬਰਨਾਲਾ : ਜ਼ਿਲ੍ਹੇ ਦੇ ਪਿੰਡ ਬਡਬਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੋਂ ਦਾ ਇੱਕ ਨੌਜਵਾਨ ਜੋ ਕਿ ਫ਼ੌਜ ’ਚੋਂ ਛੁੱਟੀ ’ਤੇ ਆਪਣੇ ਘਰ ਆਇਆ ਦੀ ਅਤੇ ਜੋ ਸੜਕ ਹਾਦਸੇ ਦੌਰਾਨ ਜਖ਼ਮੀ ਹੋ ਗਿਆ ਸੀ ਉਸ ਦੀ ਮੌਤ ਹੋ ਗਈ ਹੈ ।ਦਰਅਸਲ ਚਾਰ ਭੈਣਾ ਦੇ ਇਕਲੌਤਾ ਫ਼ੌਜੀ ਭਰਾ ਤਿੰਨ ਮਹੀਨੇ ਪਹਿਲੇਂ ਲੌਂਗੋਵਾਲ ਵਿਖੇ ਸੜਕ ਹਾਦਸੇ ਦੌਰਾਨ ਜਖ਼ਮੀ ਹੋ ਗਿਆ ਸੀ ਅਤੇ ਹੁਣ ਉਸ ਦੀ ਮੌਤ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਕਾਕਾ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਜਵਸੀਰ ਸਿੰਘ ਜੱਗੀ ਪੁੱਤਰ ਦਲੀਪ ਸਿੰਘ ਸਾਲ 2004 ਦੇ ਵਿੱਚ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ, ਜੋ ਹੁਣ 183 ਬਟਾਲੀਅਨ ਡੈਲਟਾ ਕੰਪਨੀ ਪੁਲਵਾਮਾ ਕਸ਼ਮੀਰ ਦੇ ਵਿੱਚ ਤਾਇਨਾਤ ਸੀ ।
ਜ਼ਿਕਰਯੋਗ ਹੈ ਕਿ ਜਵਸੀਰ ਸਿੰਘ ਜੱਗੀ 3 ਮਹੀਨੇ ਪਹਿਲਾਂ ਆਪਣੇ ਪਿੰਡ ਆਇਆ ਸੀ। ਇਸੇ ਦੌਰਾਨ ਲੌਂਗੋਵਾਲ ਰੋਡ ’ਤੇ ਕਿਸੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਉਹ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ, ਪਰ ਬੀਤੇ ਦਿਨੀਂ ਫ਼ੌਜੀ ਜਗਸੀਰ ਸਿੰਘ ਨੇ ਜਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੌੜ ਦਿੱਤਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਕਾਕਾ ਨੇ ਕਿਹਾ ਕਿ ਮ੍ਰਿਤਕ ਫ਼ੌਜੀ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਿਾਨ ਅਤੇ ਕੈਬਨਿਟ ਮੰਤਰੀ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਫ਼ੌਜੀ ਜਗਸੀਰ ਸਿੰਘ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Barnala, Indian Army, Punjab government, Road accident