Home /News /punjab /

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ,ਮ੍ਰਿਤਕ ਦੀ ਲਾਸ਼ ਲਿਆਉਣ ਲਈ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ,ਮ੍ਰਿਤਕ ਦੀ ਲਾਸ਼ ਲਿਆਉਣ ਲਈ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

 ਬਰਨਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ

ਬਰਨਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਹੋਈ ਮੌਤ

ਬਰਨਾਲਾ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ।ਹੁਣ ਰਿਸ਼ਤੇਦਾਰਾਂ ਵੱਲੋਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਕੋੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵੱਡੀ ਗੱਲ ਇਹ ਹੈ ਕਿ ਮ੍ਰਿਤਕ ਦੀ ਮਾਂ ਨੂੰ ਉਸ ਦੇ ਪੁੱਤਰ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਹੋਰ ਪੜ੍ਹੋ ...
  • Last Updated :
  • Share this:

ਅਸ਼ੀਸ਼ ਸ਼ਰਮਾ,ਬਰਨਾਲਾ

ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਭਵਿੱਖ ਬਣਾਉਣ ਲਈ ਜਾਂਦੇ ਹਨ। ਪਰ ਕਈ ਵਾਰ ਉਹ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ । ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਬਰਨਾਲਾ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ।

ਹੁਣ ਰਿਸ਼ਤੇਦਾਰਾਂ ਵੱਲੋਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਕੋੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵੱਡੀ ਗੱਲ ਇਹ ਹੈ ਕਿ ਮ੍ਰਿਤਕ ਦੀ ਮਾਂ ਨੂੰ ਉਸ ਦੇ ਪੁੱਤਰ ਦੀ ਮੌਤ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰਿਸ਼ਤੇਦਾਰਾਂ ਅਨੁਸਾਰ ਉਨ੍ਹਾਂ ਨੇ ਸਥਾਨਕ ਵਿਧਾਇਕ ਨਾਲ ਸੰਪਰਕ ਕੀਤਾ ਪਰ ਉਨ੍ਹਾਂ ਦੇ ਨਾਲ ਮੁਲਾਕਾਤ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਮਦਦ ਨਹੀਂ ਮਿਲ ਰਹੀ।

ਰਿਸ਼ਤੇਦਾਰਾਂ ਮੁਤਾਬਕ ਮ੍ਰਿਤਕ ਨੌਜਵਾਨ ਅਤੇ ਉਸ ਦੀ ਪਤਨੀ ਕੈਨੇਡਾ ਵਿੱਚ ਵੱਖ-ਵੱਖ ਰਹਿ ਰਹੇ ਸਨ ਪਰ ਕਾਨੂੰਨੀ ਤੌਰ ’ਤੇ ਗੁਰਪ੍ਰੀਤ ਦੀ ਲਾਸ਼ ਭਾਰਤ ਲਿਆਉਣ ਲਈ ਉਸ ਦੀ ਪਤਨੀ ਦੀ ਸਹਿਮਤੀ ਜ਼ਰੂਰੀ ਹੈ। ਪਰ ਮ੍ਰਿਤਕ ਦੀ ਪਤਨੀ ਦੇ ਰਿਸ਼ਤੇਦਾਰ ਕੋਈ ਮਦਦ ਨਹੀਂ ਕਰ ਰਹੇ ਜਿਸ ਕਾਰਨ ਪਰਿਵਾਰ ਦੋਹਰਾ ਦਰਦ ਝੱਲਣ ਲਈ ਮਜਬੂਰ ਹੈ।

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਨੂੰ ਗੁਰਪ੍ਰੀਤ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ।

Published by:Shiv Kumar
First published:

Tags: Barnala, Canada news, Death, Punjab news