ਬਟਾਲਾ ਫੈਕਟਰੀ ਧਮਾਕਾ ਮਾਮਲੇ ਵਿਚ ਤਿੰਨ ਮੁਲਾਜ਼ਮ ਮੁਅੱਤਲ

News18 Punjab
Updated: November 18, 2019, 7:33 PM IST
ਬਟਾਲਾ ਫੈਕਟਰੀ ਧਮਾਕਾ ਮਾਮਲੇ ਵਿਚ ਤਿੰਨ ਮੁਲਾਜ਼ਮ ਮੁਅੱਤਲ
ਬਟਾਲਾ ਫੈਕਟਰੀ ਧਮਾਕਾ ਮਾਮਲੇ ਵਿਚ ਤਿੰਨ ਮੁਲਾਜ਼ਮ ਮੁਅੱਤਲ

  • Share this:
ਬਟਾਲਾ ਦੀ ਪਟਾਕਾ ਫੈਕਟਰੀ ਵਿਚ ਧਮਾਕੇ ਦੀ ਮੈਜਿਸਟ੍ਰੀਅਲ ਜਾਂਚ ਦੇ ਆਧਾਰ ਉਤੇ ਸੁਪਰਡੈਂਟ-ਗ੍ਰੇਡ 2 (ਮਾਲ) ਗੁਰਦਾਸਪੁਰ ਅਨਿਲ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜੂਨੀਅਰ ਸਹਾਇਕ ਬਿੱਲ ਕਲਰਕ ਤਹਿਸੀਲ ਦਫਤਰ ਗੁਰਦਾਸਪੁਰ ਮੁਲਖ ਰਾਜ ਨੂੰ ਵੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਜੂਨੀਅਰ ਸਹਾਇਕ ਅਮਲਾ ਸ਼ਾਖਾ ਗੁਰਿੰਦਰ ਸਿੰਘ ਨੂੰ ਵੀ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਨ੍ਹਾਂ ਦਾ ਹੈੱਡ ਕੁਆਟਰ ਦਫਤਰ ਉਪਮੰਡਲ ਮੈਜਿਸਟ੍ਰੇਟ, ਡੇਰਾ ਬਾਬਾ ਨਾਨਕ ਹੋਵੇਗਾ। ਦੱਸ ਦਈਏ ਪੰਜਾਬ ਸਰਕਾਰ ਵੱਲੋਂ ਬਟਾਲਾ ਪਟਾਕਾ ਫੈਕਟਰੀ ਹਾਦਸੇ ਦੀ ਮੈਜਿਸਟ੍ਰੀਅਲ ਪੜਤਾਲ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ  ਤੇਜਿੰਦਰਪਾਲ ਸਿੰਘ ਸੰਧੂ ਨੂੰ ਸੌਂਪੀ ਗਈ ਸੀ। ਸਤੰਬਰ ਮਹੀਨੇ ਵਿੱਚ ਬਟਾਲਾ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਸੀ ਜਿਸ 'ਚ 23 ਲੋਕਾਂ ਦੀ ਜਾਨ ਗਈ ਤੇ ਕਈ ਜ਼ਖ਼ਮੀ ਹੋ ਗਏ ਸੀ।
First published: November 18, 2019
ਹੋਰ ਪੜ੍ਹੋ
ਅਗਲੀ ਖ਼ਬਰ