ਤੇਜ਼ ਰਫ਼ਤਾਰ ਕਾਰਨ ਹੋਏ ਭਿਆਨਕ ਹਾਦਸੇ ਵਿੱਚ ਇਕ ਮਹਿਲਾ ਦੀ ਮੌਤ ਹੋ ਗਈ ਹੈ। ਜਦ ਕਿ ਤਿੰਨ ਲੋਕ ਜ਼ਖਮੀ ਹੋਏ ਹਨ।
ਹਾਦਸਾ ਬਟਾਲਾ ਦੇ ਨਜ਼ਦੀਕੀ ਪਿੰਡ ਮਡਿਆਲਾ ਵਿਚ ਉਸ ਵੇਲੇ ਵਾਪਰਿਆ ਜਦੋਂ ਅੰਮ੍ਰਿਤਸਰ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਸੜਕ ਕਿਨਾਰੇ ਬੱਸ ਦੇ ਇੰਤਜਾਰ ਵਿੱਚ ਖੜ੍ਹੇ ਲੋਕਾਂ ਨੂੰ ਦਰੜਦੀ ਹੋਈ ਖੇਤਾਂ ਵਿੱਚ ਜਾ ਪਲਟੀ।
ਕਾਰ ਹੇਠਾਂ ਆਏ ਲੋਕਾਂ ਵਿਚੋਂ ਇਕ ਮਹਿਲਾ ਗੁਰਪ੍ਰੀਤ ਕੌਰ ਉਮਰ 32 ਸਾਲ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮੌਕੇ ਉਤੇ ਪਹੁੰਚੀ ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident